ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 1.91 ਲੱਖ ਦੀ ਸਹਾਇਤਾ ਰਾਸ਼ੀ ਭੇਂਟ
ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ 1.91 ਲੱਖ ਦੀ ਸਹਾਇਤਾ ਰਾਸ਼ੀ ਭੇਂਟ
Publish Date: Sat, 22 Nov 2025 05:25 PM (IST)
Updated Date: Sat, 22 Nov 2025 05:28 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ
ਪਿੰਡ ਮੌਜੋਵਾਲ ਮਜਾਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੜ ਪੀੜਤਾਂ ਲਈ ਇਕੱਤਰ ਕੀਤੀ ਗਈ ਇੱਕ ਲੱਖ 91 ਹਜਾਰ ਦੀ ਰਾਸ਼ੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੂੰ ਭੇਂਟ ਕੀਤੀ। ਗੁਰਦੁਆਰਾ ਬਾਬਾ ਜਵਾਹਰ ਸਿੰਘ ਵਿਖੇ ਹੋਏ ਇੱਕ ਸਮਾਗਮ ਦੌਰਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੀ ਟੀਮ ਨੂੰ ਬੁਲਾਇਆ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਸਿੰਜਰ, ਸਰਪੰਚ ਦਿਲਾਵਰ ਸਿੰਘ, ਮੁਲਾਜ਼ਮ ਆਗੂ ਬਗੀਚਾ ਸਿੰਘ ਰੱਕੜ ਅਤੇ ਸਾਬਕਾ ਸਰਪੰਚ ਦਿਲਬਰ ਸਿੰਘ ਵਲੋਂ ਸੰਗਤਾਂ ਦੀ ਹਾਜ਼ਰੀ ਵਿਚ ਇਹ ਮਾਇਆ ਰਾਸ਼ੀ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ, ਉੱਪ ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ ਅਤੇ ਉਨ੍ਹਾਂ ਦੇ ਨਾਲ ਆਈ ਸਮੁੱਚੀ ਟੀਮ ਦੇ ਸਪੁਰਦ ਕੀਤੀ ਗਈ। ਇਸ ਮੌਕੇ ਬਗੀਚਾ ਸਿੰਘ ਰੱਕੜ ਨੇ ਕਿਹਾ ਪਿੰਡ ਦੀਆਂ ਸੰਗਤਾਂ ਵੱਲੋਂ ਪਿਛਲੇ ਸਮੇਂ ਵਿਚ ਆਏ ਹੜ੍ਹਾਂ ਦੌਰਾਨ ਇਹ ਸੇਵਾ ਹੜ੍ਹ ਪੀੜਤਾਂ ਵਾਸਤੇ ਇਕੱਠੀ ਕੀਤੀ ਗਈ ਸੀ ਅਤੇ ਪ੍ਰਬੰਧਕ ਸੱਜਣ ਲੋੜਵੰਦਾਂ ਤੱਕ ਇਹ ਸੇਵਾ ਪਹੁੰਚਾਉਣ ਲਈ ਕਿਸੇ ਯੋਗ ਸੰਸਥਾ ਦੀ ਭਾਲ ਵਿਚ ਸਨ।
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਵਿਚ ਹੜ੍ਹਾਂ ਦੌਰਾਨ ਹੋਰ ਰਾਹਤ ਕਾਰਜਾਂ ਦੇ ਨਾਲ ਨਾਲ ਜਿਨ੍ਹਾਂ ਲੋਕਾਂ ਦੇ ਮਕਾਨ ਡਿੱਗ ਚੁੱਕੇ ਸਨ, ਉਨ੍ਹਾਂ ਦੇ ਮੁੜ ਵਸੇਬੇ ਲਈ ਉਸਾਰੀ ਦੇ ਕੰਮ ਸੁਸਾਇਟੀ ਵੱਲੋਂ ਅਜੇ ਵੀ ਚਲਾਏ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਇਸ ਮਿਸ਼ਨ ਦੀ ਪੂਰਤੀ ਲਈ ਨਿਰੰਤਰ ਸੇਵਾਵਾਂ ਜਾਰੀ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਪਿੰਡ ਦੀ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਜਿਨਾਂ ਨੇ ਸੁਸਾਇਟੀ ਦੇ ਭਰੋਸਾ ਕਰਦੇ ਹੋਏ ਇਹ ਸੇਵਾ ਲੋੜਵੰਦ ਹੜ੍ਹ ਪੀੜਤਾਂ ਤੱਕ ਪਹੁੰਚਾਉਣ ਲਈ ਸੁਸਾਇਟੀ ਨੂੰ ਭੇਂਟ ਕੀਤੀ ਹੈ। ਇਸ ਮੌਕੇ ਪਰਮਜੀਤ ਸਿੰਘ ਗ੍ਰੰਥੀ, ਜੋਗਾ ਸਿੰਘ ਹੀਰ, ਸੁਰਿੰਦਰ ਸਿੰਘ ਗ੍ਰੰਥੀ, ਅਜੀਤ ਸਿੰਘ ਗ੍ਰੰਥੀ, ਮਨਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਸਿੰਜਰ, ਸੰਤੋਖ ਸਿੰਘ ਹੀਰ ਵੀ ਸ਼ਾਮਲ ਸਨ। ਸੁਸਾਇਟੀ ਟੀਮ ਵਿਚ ਜਗਜੀਤ ਸਿੰਘ ਜਨਰਲ ਸਕੱਤਰ, ਮੁਖਵਿੰਦਰ ਪਾਲ ਸਿੰਘ, ਮਨਜੀਤ ਸਿੰਘ ਮਹਿਤਪੁਰ, ਮਨਮੋਹਨ ਸਿੰਘ ਕੰਵਲ ਅਤੇ ਹਰਨੇਕ ਸਿੰਘ ਧੌਲ ਮੌਜੂਦ ਸਨ।