47 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
47 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਆਏ ਪੁਲਿਸ ਅੜਿੱਕੇ।
Publish Date: Tue, 10 Feb 2026 05:21 PM (IST)
Updated Date: Wed, 11 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਬ-ਡਵੀਜ਼ਨ ਬਲਾਚੌਰ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਬਲਾਚੌਰ ਵਿਖੇ ਦਰਜ ਮਾਮਲੇ ਅਨੁਸਾਰ ਏਐਸਆਈ ਮਨੋਹਰ ਲਾਲ ਨੇ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਮਹਿਤਪੁਰ ਵਿਖੇ ਪਾਂਧੀ ਦੇ ਭੱਠੇ ਨੇੜਿਓਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਦੀਆਂ 20 ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ।। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਛਾਣ ਇੰਦਰਜੀਤ ਸਿੰਘ ਉਰਫ਼ ਵਕੀਲ ਪੁੱਤਰ ਸੁਰਿੰਦਰ ਸਿੰਘ ਉਮਰ ਕਰੀਬ 25 ਸਾਲ ਵਾਸੀ ਪਿੰਡ ਸਾਹਦੜਾ ਥਾਣਾ ਬਲਾਚੌਰ ਵੱਜੋਂ ਦੱਸੀ ਗਈ ਹੈ। ਥਾਣਾ ਪੋਜੇਵਾਲ ਦੇ ਐਸਆਈ ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੈਲੀ ਦੇ ਖੇਡ ਮੈਦਾਨ ਨੇੜਿਓਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੇ ਦੀਆਂ 27 ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ। ਕਾਬੂ ਕੀਤੇ ਵਿਅਕਤੀ ਪਹਿਛਾਣ ਸਰਬ ਪੁੱਤਰ ਧਰਮ ਪਾਲ ਉਮਰ ਕਰੀਬ 30 ਸਾਲ ਵਾਸੀ ਪਿੰਡ ਚੰਦਿਆਣੀ ਖੁਰਦ ਥਾਣਾ ਪੋਜੇਵਾਲ ਵਜੋਂ ਦੱਸੀ ਗਈ ਹੈ। ਫੜੇ ਗਏ ਉਕਤ ਕਥਿਤ ਮੁਲਜ਼ਮਾਂ ਦੇ ਖਿਲਾਫ਼ ਸੰਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।