18.12 ਗ੍ਰਾਮ ਹੈਰੋਇਨ ਸਣੇ 2 ਜਣੇ ਕਾਬੂ
18.12 ਗ੍ਰਾਮ ਹੈਰੋਇਨ ਸਣੇ 2 ਵਿਅਕਤੀ ਕਾਬੂ
Publish Date: Thu, 05 Mar 2026 07:49 PM (IST)
Updated Date: Fri, 06 Mar 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਰਵੀ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਪਿੰਡ ਮਹਿੰਦੀਪੁਰ ਤੋਂ ਗੁਜਰਪੁਰ ਵੱਲ ਨੂੰ ਜਾ ਰਹੇ ਸਨ। ਤਾਂ ਉਨ੍ਹਾਂ ਨੇ ਡਾ. ਅੰਬੇਡਕਰ ਭਵਨ ਨੇੜੇ ਖੜ੍ਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ। ਜਿਸ ਨੇ ਆਪਣਾ ਨਾਂਅ ਜਗਤਾਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਮਿੰਨੀ ਬਾਈਪਾਸ ਨਵਾਂਸ਼ਹਿਰ ਦੱਸਿਆ, ਜਦੋਂ ਪੁਲਿਸ ਨੇ ਉਸ ਵੱਲੋਂ ਸੜਕ ਕਿਨਾਰੇ ਸੁੱਟੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਗੁਰੂ ਨਾਨਕ ਪੁਰਾ ਵੱਲ ਜਾਂਦੇ ਹੋਏ ਰੇਲਵੇ ਫਾਟਕ ਨੇੜੇ ਖੜ੍ਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ। ਜਿਸ ਨੇ ਆਪਣਾ ਨਾਂਅ ਸੋਢੀ ਪੁੱਤਰ ਬਿਸ਼ਨ ਦਾਸ ਵਾਸੀ ਸਰਾਫਾਂ ਮੁਹੱਲਾ ਰਾਹੋਂ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੀ ਗਈ ਲਿਫਾਫੀ ਦਾ ਇਲੈਕਟ੍ਰਾਨਿਕ ਕੰਡੇ ਨਾਲ ਵਜ਼ਨ ਕੀਤਾ। ਤਾਂ ਸਮੇਤ ਲਿਫਾਫੀ 15.12 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਉਕਤ ਕਥਿਤ ਮੁਲਜ਼ਮਾਂ ਦੇ ਖਿਲਾਫ਼ ਸੰਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। -----