21ਵਾਂ ਸਾਲਾਨਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ
21ਵਾਂ ਸਲਾਨਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ
Publish Date: Sat, 07 Feb 2026 03:49 PM (IST)
Updated Date: Sat, 07 Feb 2026 03:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਪਿੰਡ ਮਾਹਿਲ ਗਹਿਲਾਂ ਵਿਖੇ ਸਲਾਨਾ 21ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ 8 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਮਾਹਿਲ ਗਾਹਿਲਾਂ ਵਿਖੇ ਕੈਨੇਡਾ ਨਿਵਾਸੀ ਦਰਸ਼ਨ ਸਿੰਘ ਮਾਹਿਲ, ਸੀਨੀਅਰ ਮੈਂਬਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਇਹ ਮੁਫ਼ਤ ਜਾਂਚ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ।।ਜਿਸ ਦੌਰਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਸ਼ੂਗਰ, ਬੀਪੀ, ਗਠੀਆ, ਦਰਦਾਂ, ਜ਼ੁਕਾਮ, ਗੋਡਿਆਂ ਦੀਆਂ ਦਰਦਾਂ, ਅੱਖਾਂ ਅਤੇ ਸਰੀਰਕ ਬਿਮਾਰੀਆਂ ਦੀ ਜਾਂਚ ਕਰਨਗੇ। ਕੈਂਪ ਪ੍ਰਬੰਧਕ ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ ਨੇ ਸਮੂਹ ਮਾਹਿਲ ਪਰਿਵਾਰ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਕੈਂਪ ਦੌਰਾਨ ਮਰੀਜ਼ਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ। ਇਸ ਮੌਕੇ ਜਗਜੀਤ ਸਿੰਘ ਮੀਤ ਸਕੱਤਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਵਿੰਦਰ ਸਿੰਘ ਢਿੱਲੋਂ ਯੂਐਸਏ ਵੀ ਹਾਜ਼ਰ ਸਨ।