- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੋਂ 'ਚ 24ਵਾਂ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਸਥਾਨਕ ਦਿੱਲੀ ਗੇਟ ਵਿਖੇ ਸਥਿਤ ਪ੍ਰਾਚੀਨ ਮਾਤਾ ਭੁਵਨੇਸ਼ਵਰੀ ਮੰਦਿਰ ਵੱਲੋਂ ਮਾਤਾ ਰਾਣੀ ਦੀ ਅਪਾਰ ਕਿਰਪਾ ਸਦਕਾ 24ਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਰਘੂਨਾਥ ਮੰਦਿਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ। ਮਾਤਾ ਰਾਣੀ ਦੇ ਦਰਬਾਰ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਜਾਗਰਣ ਦੀ ਵਿਸ਼ੇਸ਼ ਖਿੱਚ ਮਾਤਾ ਜਵਾਲਾ ਜੀ ਤੋਂ ਲਿਆਂਦੀ ਗਈ ਪਵਿੱਤਰ ਜੋਤ ਰਹੀ। ਇਸ ਮੌਕੇ ਚੰਡੀਗੜ੍ਹ ਤੋਂ ਪਹੁੰਚੇ ਪ੍ਰਸਿੱਧ ਗਾਇਕ ਦੀਪਕ ਗੋਗਨਾ ਨੇ ਮਾਤਾ ਰਾਣੀ ਦੀਆਂ ਮਨਮੋਹਕ ਭੇਟਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਰਸ ਵਿਚ ਰੰਗ ਦਿੱਤਾ। ਉਨ੍ਹਾਂ ਵੱਲੋਂ ਗਾਈਆਂ ਭੇਟਾਂ ਦੌਰਾਨ ਪੂਰਾ ਪੰਡਾਲ ਜੈ ਮਾਤਾ ਦੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਵੱਖ ਵੱਖ ਸਖਸ਼ੀਅਤਾਂ ਦਾ ਮਾਣ ਸਨਮਾਨ ਵੀ ਕੀਤਾ। ਸਮਾਗਮ ਦੌਰਾਨ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।