14.75 ਗ੍ਰਾਮ ਹੈਰੋਇਨ ਸਮੇਤ 3 ਆਏ ਪੁਲਿਸ ਅੜਿੱਕੇ।
14.75 ਗ੍ਰਾਮ ਹੈਰੋਇਨ ਸਮੇਤ 3 ਆਏ ਪੁਲਿਸ ਅੜਿੱਕੇ।
Publish Date: Tue, 10 Feb 2026 05:17 PM (IST)
Updated Date: Wed, 11 Feb 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਦੇ ਏਐਸਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਘਟਾਰੋਂ ਸੂਏ ਤੋਂ ਥੋੜ੍ਹਾ ਅੱਗੇ ਗਈ ਤਾਂ ਉਨ੍ਹਾਂ ਨੇ ਘਟਾਰੋਂ ਵੱਲੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4.75 ਗ੍ਰਾਮ ਹੈਰੋਇਨ ਬਰਾਮਦ ਕੀਤੀ।। ਕਾਬੂ ਕੀਤੇ ਗਏ ਵਿਅਕਤੀ ਨੇ ਆਪਣਾ ਨਾਂ ਕਮਲਜੀਤ ਉਰਫ਼ ਕਮਲ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਲੋਧੀਪੁਰ ਥਾਣਾ ਔੜ ਦੱਸਿਆ। ਥਾਣਾ ਸਦਰ ਬੰਗਾ ਦੇ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹੱਪੋਵਾਲ ਨਹਿਰ ਪੁਲੀ ਨੇੜਿਓਂ ਇਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂ ਜਸਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਜੰਡਿਆਲਾ ਦੱਸਿਆ। ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਮੁਕੰਦਪੁਰ ਦੇ ਏਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਇਲਾਕਾ ਗਸ਼ਤ ਦੌਰਾਨ ਇਕ ਮੋਨੇ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਬਿਨਯਾਮੀਨ ਉਰਫ਼ ਵੀਨੂ ਪੁੱਤਰ ਜੀਤ ਰਾਮ ਵਾਸੀ ਪਿੰਡ ਮੁਕੰਦਪੁਰ ਦੱਸਿਆ। ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।। ਪੁਲਿਸ ਵੱਲੋਂ ਫੜੇ ਗਏ ਉਕਤ ਕਥਿਤ ਮੁਲਜ਼ਮਾਂ ਦੇ ਖਿਲਾਫ਼ ਸੰਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।