65 ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ
65 ਨਸ਼ੇ ਦੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ
Publish Date: Fri, 23 Jan 2026 05:12 PM (IST)
Updated Date: Sat, 24 Jan 2026 04:04 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 3 ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਚੌਂਕੀ ਸ਼ੇਖਾਂ ਮਾਜਰਾ ਦੇ ਇੰਚਾਰਜ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਛੋਕਰਾਂ ਵੱਲੋਂ ਪੈਦਲ ਆ ਰਹੇ ਨੌਜਵਾਨ ਨੂੰ ਕਾਬੂ ਕਰਕੇ ਉਸ ਵੱਲੋਂ ਘਾਹ ਫੂਸ ਵਿਚ ਸੁੱਟੀ ਗਈ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਦੇ ਦੋ ਪੱਤੇ ਕੁੱਲ 30 ਗੋਲੀਆਂ ਬਰਾਮਦ ਕੀਤੀਆਂ। ਕਥਿਤ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਸੰਗਤਪੁਰ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਬਹਿਰਾਮ ਦੇ ਏਐੱਸਆਈ ਸ਼ਿੰਦਰਪਾਲ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮਾਹਿਲਪੁਰ ਰੋਡ‘ਤੇ ਸ਼ਮਸ਼ਾਨ ਘਾਟ ਨੇੜਿਓਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਇਕ ਨੌਜਵਾਨ ਨੇ ਆਪਣਾ ਨਾਂਅ ਬਲਜੀਤ ਕੁਮਾਰ ਉਰਫ਼ ਸਾਬੀ ਪੁੱਤਰ ਨਿਰਮਲ ਕੁਮਾਰ ਵਾਸੀ ਪਿੰਡ ਕੱਟ ਥਾਣਾ ਬਹਿਰਾਮ ਅਤੇ ਦੂਜੇ ਨੇ ਪ੍ਰਿੰਸ ਕੁਮਾਰ ਪੁੱਤਰ ਨਿਰਮਲ ਕੁਮਾਰ ਵਾਸੀ ਪਿੰਡ ਕੱਟ ਦੱਸਿਆ। ਮੁਲਜ਼ਮ ਬਲਜੀਤ ਕੁਮਾਰ ਤੋਂ ਨਸ਼ੇ ਦੀਆਂ 20 ਗੋਲੀਆਂ ਅਤੇ ਪ੍ਰਿੰਸ ਤੋਂ 15 ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਕਥਿਤ ਮਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।