3.10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
3.10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Mon, 23 Feb 2026 04:14 PM (IST)
Updated Date: Tue, 24 Feb 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਪੁਲਿਸ ਨੇ 3.10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਚਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਹੋਂ ਤੋਂ ਹੁੰਦੇ ਹੋਏ ਨਹਿਰ ਦੇ ਨਾਲ ਨਾਲ ਪਿੰਡ ਛੋਕਰਾਂ ਤੋਂ ਪਿੰਡ ਸਹਿਬਾਜਪੁਰ ਹੈੱਡ ਪੁੱਲ ਵੱਲ ਨੂੰ ਆ ਰਹੇ ਸੀ, ਤਾਂ ਸਾਹਿਬਾਜਪੁਰ ਹੈੱਡ ਪੁਲ ਨਹਿਰ ਲਾਗੇ ਪੁੱਜੀ ਤਾਂ ਇੱਕ ਨੌਜਵਾਨ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਯਕਦਮ ਘਬਰਾ ਕੇ ਆਪਣੀ ਪਹਿਨੀ ਹੋਏ ਲੋਅਰ ਪਜਾਮਾ ਦੀ ਖੱਬੀ ਜੇਬ ਵਿਚੋਂ ਕੋਈ ਚੀਜ ਕੱਢ ਕੇ ਥੱਲੇ ਨੂੰ ਜਮੀਨ ਵੱਲ ਸੁੱਟੀ ਤੇ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ ਕਾਬੂ ਕਰ ਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਦੀਪਕ ਉਰਫ਼ ਮੰਗੋ ਪੁੱਤਰ ਮਨੋਹਰ ਲਾਲ ਵਾਸੀ ਮਹੁੱਲਾ ਖੋਸਲਾ ਰਾਹੋਂ ਦੱਸਿਆ। ਉਸ ਵੱਲੋਂ ਸੁੱਟੀ ਚੀਜ ਨੂੰ ਚੁੱਕ ਕੇ ਚੈੱਕ ਕੀਤਾ, ਜੋ ਕਿ ਇੱਕ ਮੋਮੀ ਪਾਰਦਰਸ਼ੀ ਲਿਫਾਫੀ ਵਿਚੋਂ 3.10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।