ਪ੍ਰਦੀਪ ਭਨੋਟ, ਨਵਾਂਸ਼ਹਿਰ : ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦਾ ਟੀਕਾ ਲਗਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਕੋਵਿਡ-19 ਦੇ ਖ਼ਾਤਮੇ ਲਈ ਜ਼ਿਲ੍ਹੇ ਵਿਚ ਹੁਣ ਵੈਕਸੀਨੇਸ਼ਨ ਦਾ ਕੰਮ ਚਲਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਵਿਚ ਭਾਰੀ ਜੋਸ਼ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੰੂ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਦੀ ਅਗਵਾਈ ਸ਼ਲਾਘਾਯੋਗ ਹੈ। ਸਾਨੂੰ ਦਿ੍ਡ ਇੱਛਾ ਸ਼ਕਤੀ ਨਾਲ ਆਪਣਾ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਤਾਂ ਜੋਂ ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਡਾ. ਗੁਰਪਾਲ ਕਟਾਰੀਆ, ਚੇਤਨਾ, ਪਰਮਿੰਦਰ ਪਰਮਵੀਰ ਪਿ੍ਰੰਸ, ਸੁਨੀਤਾ ਆਦਿ ਵੀ ਹਾਜ਼ਰ ਸਨ।