ਨਸ਼ੇ ਦਾ ਸੇਵਨ ਕਰਦੇ 4 ਜਣੇ ਨੱਪੇ
ਨਸ਼ੇ ਦਾ ਸੇਵਨ ਕਰਦੇ 4 ਜਣੇ ਨੱਪੇ।
Publish Date: Thu, 12 Mar 2026 06:48 PM (IST)
Updated Date: Fri, 13 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ 4 ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ ਹੈ। ਪੁਲਿਸ ਥਾਣਾ ਰਾਹੋਂ ਦੇ ਏਐਸਆਈ ਮੋਹਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਘੱਕੇਵਾਲ ਨੇੜੇ ਝਾੜੀਆਂ ਵਿਚ ਲਾਈਟਰ ਜਲ਼ਾ ਕੇ ਧੂੰਆਂ ਸੁੰਘ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਂ ਸਿਆਲ ਸ਼ੇਖ ਉਰਫ਼ ਸਾਹਿਲ ਪੁੱਤਰ ਖਬੀਰ ਸ਼ੇਖ ਵਾਸੀ ਬੰਗਾਲੀ ਕਲੋਨੀ ਨੇੜੇ ਸੈਣੀ ਹਸਪਤਾਲ ਰਾਹੋਂ ਦੱਸਿਆ। ਥਾਣਾ ਬਹਿਰਾਮ ਦੇ ਇੰਸ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਿਜਲੀ ਘਰ ਬਹਿਰਾਮ ਨੇੜੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਜਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਮੰਢਾਲੀ ਥਾਣਾ ਬਹਿਰਾਮ ਦੱਸਿਆ। ਥਾਣਾ ਕਾਠਗੜ੍ਹ ਦੇ ਏਐਸਆਈ ਪਰੇਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ਮਸ਼ਾਨ ਘਾਟ ਪਿੰਡ ਆਂਸਰੋਂ ਨੇੜੇ ਬੇਆਬਾਦ ਜਗ੍ਹਾ ਤੋਂ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਭੁਪਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਰੈਲ ਮਾਜਰਾ ਥਾਣਾ ਕਾਠਗੜ੍ਹ ਦੱਸਿਆ।।ਇਸੇ ਤਰ੍ਹਾਂ ਥਾਣਾ ਪੋਜੇਵਾਲ ਦੇ ਐਸਆਈ ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕੁੱਲਪੁਰ ਪੀਰਾਂ ਦੀ ਜਗ੍ਹਾ ਨੇੜੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਜਸਵਿੰਦਰ ਸਿੰਘ ਉਰਫ਼ ਕਾਲੂ ਪੁੱਤਰ ਦੇਸ ਰਾਜ ਵਾਸੀ ਪਿੰਡ ਸੜੋਆ ਥਾਣਾ ਪੋਜੇਵਾਲ ਦੱਸਿਆ। ਫੜੇ ਗਏ ਕਥਿਤ ਮੁਲਜ਼ਮਾਂ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀਆਂ , ਲਾਈਟਰ ਤੇ 10 ਤੇ 20 ਰੁਪਏ ਦੇ ਪਾਈਪ ਨੁਮਾ ਨੋਟ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਕਾਬੂ ਕੀਤੇ ਗਏ ਉਕਤ ਕਥਿਤ ਮੁਲਜ਼ਮਾਂ ਦੇ ਖਿਲਾਫ਼ ਸੰਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।