ਪੁਲਿਸ ਨੇ ਚੈਕਿੰਗ ਦੌਰਾਨ ਕੱਟੇ 5 ਚਲਾਨ
ਪੁਲਿਸ ਵੱਲੋਂ ਚੈਕਿੰਗ ਦੌਰਾਨ ਕੱਟੇ 5 ਚਲਾਨ
Publish Date: Wed, 18 Feb 2026 06:44 PM (IST)
Updated Date: Thu, 19 Feb 2026 04:07 AM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਜ਼ਿਲ੍ਹਾ ਸੀਲਿੰਗ ਅਭਿਆਨ ਤਹਿਤ ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਬਲਾਚੌਰ ਹੇਮੰਤ ਮਲਹੋਤਰਾ ਦੇ ਹੁਕਮਾਂ ਅਨੁਸਾਰ ਪੁਲਿਸ ਥਾਣਾ ਮੁਖੀ ਕਾਠਗੜ੍ਹ ਦੇ ਇੰਚਾਰਜ ਸਬ ਇੰਸਪੈਕਟਰ ਅਭਿਸ਼ੇਕ ਸ਼ਰਮਾ ਵੱਲੋਂ ਪੁਲਿਸ ਚੌਂਕੀ ਆਸਰੋਂ ਦੇ ਇੰਚਾਰਜ ਏਐੱਸਆਈ ਸਿਕੰਦਰਪਾਲ ਨੂੰ ਉਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਵਾਹਨਾਂ ਦੀ ਚੈਕਿੰਗ ਕਰਨ ਲਈ ਹੁਕਮ ਜਾਰੀ ਕੀਤੇ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨੇ ਹਾਈਟੈਕ ਨਾਕਾ ਆਸਰੋਂ ਵਿਖੇ ਜ਼ਿਲ੍ਹਾ ਸੀਲਿੰਗ ਨਾਕਾਬੰਦੀ ਕੀਤੀ। ਇਸ ਕਾਰਵਾਈ ਦੌਰਾਨ ਏਐੱਸਆਈ ਸਿਕੰਦਰਪਾਲ ਇੰਚਾਰਜ ਚੌਂਕੀ ਆਸਰੋਂ ਅਤੇ ਹਾਈਟੈਕ ਨਾਕੇ ਦੇ ਇੰਚਾਰਜ ਏਐੱਸਆਈ ਬਲਵੀਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਪੂਰੀ ਮੁਸਤੈਦੀ ਨਾਲ ਡਿਊਟੀ ਤੇ ਤਾਇਨਾਤ ਰਹੇ। ਵਿਸ਼ੇਸ਼ ਨਾਕਾ ਲਗਾ ਕੇ ਆਉਣ-ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਵਾਹਨਾਂ ਦੇ ਦਸਤਾਵੇਜ਼ ਅਧੂਰੇ ਹੋਣ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਪੁਲਿਸ ਵੱਲੋਂ ਕੁੱਲ 5 ਚਲਾਨ ਕੱਟੇ ਗਏ।।ਡੀਐੱਸਪੀ ਹੇਮੰਤ ਮਲਹੋਤਰਾ ਨੇ ਸਪਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲੇ ਦੇ ਮੇਲੇ ਨੂੰ ਮੁੱਖ ਰੱਖਦਿਆਂ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੇ ਦਿਨ ਰਾਤ ਸ਼ਰਾਰਤੀ ਅਨਸਰਾਂ ਤੇ ਬਾਜ਼ ਅੱਖ ਰੱਖੀ ਹੋਈ ਹੈ। ਭੈੜੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।