- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਹਸਪਤਾਲ ਨੂੰ 5 ਵ੍ਹੀਲਚੇਅਰਾਂ ਦਾਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਲੋਕ ਭਲਾਈ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫ਼ਸਰ ਕਪੂਰਥਲਾ ਕਮਲਜੀਤ ਰਾਜੂ ਤੇ ਉਨ੍ਹਾਂ ਦੇ ਪਤੀ ਐਡਵੋਕੇਟ ਮਦਨ ਮਾਹੀ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ 5 ਵ੍ਹੀਲਚੇਅਰਾਂ ਦਾਨ ਕੀਤੀਆਂ। ਇਹ ਉਪਰਾਲਾ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਸੇਵਾਵਾਂ ਨਿਭਾਅ ਰਹੇ ਹੱਡੀਆਂ ਦੇ ਮਾਹਿਰ ਡਾ. ਜਤਿਨ ਭੱਲਾ ਦੀਆਂ ਮਰੀਜ਼ਾਂ ਪ੍ਰਤੀ ਸਮਰਪਿਤ ਸੇਵਾਵਾਂ ਨੂੰ ਦੇਖਦਿਆਂ ਕੀਤਾ। ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਨੇ ਦਾਨੀ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਕੀਤੇ ਜਾਂਦੇ ਅਜਿਹੇ ਉਪਰਾਲੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਵੱਡੀ ਸਹੂਲਤ ਬਣਦੇ ਹਨ। ਉਨ੍ਹਾਂ ਕਿਹਾ ਕਿ ਦਾਨ ਕੀਤੀਆਂ ਵ੍ਹੀਲਚੇਅਰਾਂ ਖਾਸ ਕਰਕੇ ਬਜ਼ੁਰਗਾਂ, ਦਿਵਿਆਂਗਜਨਾਂ ਅਤੇ ਤੁਰਨ-ਫਿਰਨ ਵਿਚ ਅਸਮਰੱਥ ਮਰੀਜ਼ਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੀਆਂ। ਉਨ੍ਹਾਂ ਦਾਨੀ ਪਰਿਵਾਰ ਦਾ ਬੁੱਕੇ ਦੇ ਕੇ ਸਨਮਾਨ ਵੀ ਕੀਤਾ। ਡਾ. ਬਸਰਾ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਮਿਆਰੀ, ਸੁਚੱਜੀਆਂ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਮਾਜਿਕ ਸੰਸਥਾਵਾਂ, ਦਾਨੀ ਸੱਜਣਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵ ਪੂਰਨ ਹੈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਅਮਿਤ ਕੁਮਾਰ, ਨਰਸਿੰਗ ਸਿਸਟਰ ਜਸਵੀਰ ਕੌਰ, ਸੀਨੀਅਰ ਫਾਰਮੇਸੀ ਅਫ਼ਸਰ ਪਰਮਵੀਰ ਪ੍ਰਿੰਸ ਸਮੇਤ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਹੋਰ ਸਟਾਫ਼ ਵੀ ਮੌਜੂਦ ਸਨ।