ਸਵੈ ਇਛੁੱਕ ਖ਼ੂਨਦਾਨ ਕੈਂਪ ’ਚ 51 ਯੂਨਿਟ ਇੱਕਤਰ
ਸਵੈ ਇਛੁੱਕ ਖ਼ੂਨਦਾਨ ਕੈਂਪ ਵਿਚ 51 ਯੂਨਿਟ ਇੱਕਤਰ
Publish Date: Wed, 22 Apr 2026 04:57 PM (IST)
Updated Date: Wed, 22 Apr 2026 05:01 PM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਸਵ. ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਉਨ੍ਹਾਂ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖ਼ੂਨਦਾਨ ਕੈਂਪ ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਯੋਜਿਤ ਕੀਤਾ। ਇਸ ਦਾ ਉਦਘਾਟਨ ਸੀਤਲ ਸਿੰਘ ਸਿੱਧੂ ਸੀਨੀਅਰ ਟਰੱਸਟ ਮੈਂਬਰ ਤੇ ਹਰਿੰਦਰ ਕੌਰ ਢਾਹਾਂ (ਪੁੱਤਰੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ) ਨੇ ਕੀਤਾ। ਇਸ ਮੌਕੇ 51 ਖ਼ੂਨਦਾਨੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣਾ ਖ਼ੂਨਦਾਨ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਤੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਮੈਡੀਕਲ ਤੇ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕਰਕੇ ਜਨਤਕ ਸੇਵਾਵਾਂ ਦੇ ਖੇਤਰ ਵਿਚ ਇਕ ਨਵਾਂ ਇਤਿਹਾਸ ਰਚਿਆ। ਇਸ ਮੌਕੇ ਖ਼ੂਨਦਾਨ ਕਰਨ ਵਾਲੇ ਸਟਾਫ ਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਭੇਟ ਕਰਕੇ ਸਨਮਾਨ ਕੀਤਾ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ਼ੀਤਲ ਸਿੰਘ ਸਿੱਧੂ ਯੂਕੇ, ਮਲਕੀਅਤ ਸਿੰਘ ਬਾਹੜੋਵਾਲ, ਦਵਿੰਦਰ ਸਿੰਘ ਢਿੱਲੋਂ (ਸਾਰੇ ਟਰੱਸਟ ਮੈਂਬਰ), ਹੁਨਰਦੀਪ ਸਿੰਘ ਬਰਾੜ ਐਚਆਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ ਰਾਹੁਲ ਗੋਇਲ ਬੀ ਟੀ ਉ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਕੁਲਵੰਤ ਸਿੰਘ ਰੰਧਾਵਾ ਯੂਐੱਸਏ, ਭਾਈ ਜੋਗਾ ਸਿੰਘ, ਮਨਜੀਤ ਸਿੰਘ ਬਲੱਡ ਸੈਂਟਰ ਇੰਚਾਰਜ, ਡਾ. ਅਵਤਾਰ ਸਿੰਘ ਦੇਨੋਵਾਲ, ਹਰਪ੍ਰੀਤ ਸਿੰਘ ਆਸਟਰੇਲੀਆ, ਸਮੂਹ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਇੰਚਾਰਜ, ਸਟਾਫ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।