‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 6 ਕਥਿਤ ਮੁਲਜ਼ਮ ਕਾਬੂ ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 6 ਕਥਿਤ ਮੁਲਜ਼ਮ ਕਾਬੂ
Publish Date: Sun, 25 Oct 2026 07:13 PM (IST)
Updated Date: Sun, 25 Oct 2026 07:16 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੀ ਰੋਕਥਾਮ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 6 ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 20 ਨਸ਼ੇ ਦੀਆਂ ਗੋਲੀਆਂ ਅਤੇ 19.07 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸਆਈ ਲਵਪ੍ਰੀਤ ਸਿੰਘ ਨੇ ਸਰਬਜੀਤ ਕੌਰ ਉਰਫ ਰੀਨਾ ਪਤਨੀ ਗੁਰਪ੍ਰੀਤ ਰਾਮ ਵਾਸੀ ਮੁਹੱਲਾ ਕਲਰਾਂ ਨਵਾਂਸ਼ਹਿਰ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਸੋਢੀ ਰਾਮ ਪੁੱਤਰ ਬਿਸ਼ਨ ਦਾਸ ਵਾਸੀ ਸ਼ਰਾਫਾਂ ਮੁਹੱਲਾ ਰਾਹੋਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਰਾਹੋਂ ਦੇ ਏਐੱਸਆਈ ਮੋਹਨ ਲਾਲ ਨੇ ਕਥਿਤ ਮੁਲਜ਼ਮ ਕਰਨ ਪੁੱਤਰ ਸਾਬੂ ਰਾਮ ਵਾਸੀ ਪਿੰਡ ਚੌਤਾਂ ਥਾਣਾ ਕੁਮਕਲਾ ਜ਼ਿਲ੍ਹਾ ਲੁਧਿਆਣਾ ਨੂੰ 20 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਬੰਗਾ ਦੇ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਸੰਨੀ ਹੀਰਾ ਪੁੱਤਰ ਜੀਤ ਰਾਮ ਵਾਸੀ ਜੰਡਿਆਲਾ ਨੂੰ ਇਕ ਲਾਈਟਰ ਅਤੇ 1.36 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਬਹਿਰਾਮ ਦੇ ਏਐੱਸਆਈ ਸਤਨਾਮ ਸਿੰਘ ਨੇ ਰੋਹਿਤ ਕੁਮਾਰ ਰਾਏ ਪੁੱਤਰ ਨੰਦ ਕਿਸ਼ੋਰ ਰਾਏ ਵਾਸੀ ਮੁਹੱਲਾ ਸੰਤੋਖਪੁਰਾ ਸਿਟੀ ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ 4.16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਬਲਾਚੌਰ ਦੇ ਏਐੱਸਆਈ ਪ੍ਰੇਮ ਲਾਲ ਨੇ ਦੱਸਿਆ ਕਿ ਅਰਸ਼ ਕੁਮਾਰ ਉਰਫ ਮਨੀ ਪੁੱਤਰ ਸੁੱਚਾ ਸਿੰਘ ਵਾਸੀ ਘਮੌਰ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ, ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ, ਉਨ੍ਹਾਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ। ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਲਾਜ ਸਬੰਧੀ ਦਾਖਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ। - ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ 6 ਵਿਅਕਤੀ ਕਾਬੂ, 2 ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਔੜ ਦੇ ਐੱਸਆਈ ਛੱਤਰ ਪਾਲ ਚੌਧਰੀ ਨੇ ਦੱਸਿਆ ਕਿ ਸੌਰਵ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਮੱਲਪੁਰ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਕਾਠਗੜ੍ਹ ਦੇ ਏਐੱਸਆਈ ਰਾਮ ਸ਼ਾਹ ਨੇ ਦੱਸਿਆ ਕਿ ਮਨੀਸ਼ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਪਿੰਡ ਨੱਥਾ ਨੰਗਲ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਿਟੀ ਬੰਗਾ ਦੇ ਏਐੱਸਆਈ ਨਰੇਸ਼ ਕੁਮਾਰ ਨੇ ਲੱਕੀ ਘਈ ਪੁੱਤਰ ਸੰਜੀਵ ਕੁਮਾਰ ਵਾਸੀ ਵਾਲਮੀਕਿ ਮੁਹੱਲਾ ਬੰਗਾ ਨੂੰ ਨਸ਼ਾ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਐਲਮੀਨਮ ਪੇਪਰ ਪੰਨੀ ਜਿਸ ਤੇ ਹੈਰੋਇਨ ਲੱਗੀ ਹੋਈ, ਇਕ ਲਾਈਟਰ ੱਤੇ ਇਕ 10 ਰੁਪਏ ਦਾ ਨੋਟ ਦਾ ਪਾਇਪ ਬ੍ਰਾਮਦ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਮੁਕੰਦਪੁਰ ਦੇ ਏਐੱਸਆਈ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਕਰਦਿਆਂ ਸਰਬਜੀਤ ਵਿਰਦੀ ਉਰਫ ਗੁੱਜਰ ਪੁੱਤਰ ਹਰਬੰਸ ਲਾਲ ਵਾਸੀ ਤਲਵੰਡੀ ਫੱਤੂ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਹੈਰੋਇਨ ਅਲੂਦ ਸਿਲਵਰ ਪੰਨੀ, ਇਕ 10 ਰੁਪਏ ਦਾ ਨੋਟ ਪਾਈਪ ਬਣਿਆ ਹੋਇਆ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਕਰਦਿਆਂ ਜਸਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਉਲੱਦਣੀ ਨੂੰ ਹੈਰੋਇਨ ਅਲੂਦ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਪਾਈਪ ਨੂੰਮਾ ਨੋਟ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਪੋਜੇਵਾਲ ਦੇ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਹਨੀ ਕੁਮਾਰ ਪੁੱਤਰ ਜੈ ਕਿਸ਼ਨ ਵਾਸੀ ਬੋੜਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਨਸ਼ਾ ਕਰਦਿਆਂ ਕਾਬੂ ਕਰ ਕੇ ਉਸ ਪਾਸੋਂ ਅੱਗ ਜਲਾਉਣ ਵਾਲਾ ਇਕ ਲਾਈਟਰ, ਇਕ ਸਿਲਵਰ ਪੇਪਰ ਪੰਨੀ ਹੈਰੋਇਨ ਅਲੂਦ ਅਤੇ ਇਕ ਥੋੜਾ ਜਲਿਆ ਹੋਇਆ ਦਸ ਰੁਪਏ ਦਾ ਨੋਟ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।