17 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀ ਕਾਬੂ 17 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀ ਕਾਬੂ
Publish Date: Mon, 05 Oct 2026 05:25 PM (IST)
Updated Date: Tue, 06 Oct 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ 17 ਗ੍ਰਾਮ ਹੈਰਇਨ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਮਿਤੀ 4.10.2026 ਨੂੰ ਸਮੇਤ ਪੁਲਿਸ ਪਾਰਟੀ ਦੇ ਨਵਾਂਸ਼ਹਿਰ ਤੋਂ ਹੁੰਦੇ ਹੋਏ ਕੱਲਰਾਂ ਮੁਹੱਲਾ ਨਵਾਂਸ਼ਹਿਰ ਲਿੰਕ ਰੋਡ ਵੱਲ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਮੇਨ ਰੋਡ ਤੋਂ ਲਿੰਕ ਰੋਡ ਕੱਲਰਾਂ ਮੁਹੱਲਾ ਨਵਾਂਸ਼ਹਿਰ ਸਾਈਡ ਨੂੰ ਕਰੀਬ 200 ਮੀਟਰ ਅੱਗੇ ਗਈ ਤਾਂ ਪੁਲੀ ਦੇ ਕੋਲ ਸੜਕ ਦੇ ਸੱਜੇ ਪਾਸੇ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਕੇ ਆਪਣੇ ਖੱਬੇ ਹੱਥ ਵਿਚ ਫੜਿਆ ਪਾਰਦਰਸੀ ਮੋਮੀ ਲਿਫਾਫੀ ਨੇੜੇ ਘਾਹ ਫੂਸ ਵਿਚ ਸੁੱਟ ਦਿੱਤੀ। ਤਾਂ ਉਸ ਨੂੰ ਕਾਬੂ ਕਰ ਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਸਨੀ ਪੁੱਤਰ ਪਵਨ ਸਿੰਘ ਵਾਸੀ ਖੰਨਾ ਰੋਡ ਖਮਾਣੋਂ ਹਾਲ ਵਾਸੀ ਜਾਡਲਾ ਦੱਸਿਆ। ਉਸ ਵੱਲੋਂ ਘਾਹ ਫੂਸ ਵਿਚ ਸੁੱਟੀ ਪਾਰਦਰਸੀ ਮੋਮੀ ਲਿਫਾਫੀ ਵਿੱਚੋਂ 2 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 6 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਰਾਜਿੰਦਰ ਪਾਲ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਔੜ ਤੋਂ ਪੁੱਲ ਨਹਿਰ ਬੁਹਾਰਾ ਵੱਲ ਨੂੰ ਜਾ ਰਹੇ ਸੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਅੰਮ੍ਰਿਤਪਾਲ ਉਰਫ ਅੰਬਾ ਪੁੱਤਰ ਬਲਵੀਰ ਰਾਮ, ਮਨੀਸ ਕੁਮਾਰ ਪੁੱਤਰ ਬਲਵੀਰ ਰਾਮ ਵਾਸੀਆਨ ਗਰਚਾ ਜੋ ਨਸ਼ਾ ਪੀਣ ਅਤੇ ਵੇਚਣ ਦੇ ਆਦੀ ਹਨ। ਜੋ ਦੇਵੇ ਹੀ ਅੱਜ ਵੀ ਬੁਹਾਰਾ ਨਹਿਰ ਲਾਗੇ ਥੜੇ ਤੇ ਬੈਠੈ ਹਨ। ਜੇਕਰ ਹੁਣੇ ਹੀ ਰੇਡ ਕੀਤਾ ਜਾਵੇ। ਤਾਂ ਨਹਿਰ ਦੇ ਪੱਕੀ ਸੜਕ ਦੇ ਨਾਲ ਦੱਖਣ ਸਾਈਡ ਵਿਚ ਬਣੇ ਥੜੇ ਤੇ 2 ਵਿਅਕਤੀ ਖੜੇ ਸੀ। ਇਹ ਦੋਨੇ ਵਿਅਕਤੀਆਂ ਨੇ ਗੱਡੀ ਹੋਲੀ ਹੁੰਦੀ ਦੇਖ ਕੇ ਹਰਕਤ ਵਿਚ ਆ ਗਏ। ਜੋ ਖਿਸਕਣ ਲੱਗੇ ਤਾਂ ਉਨ੍ਹਾਂ ਨੂੰ ਕਾਬੂ ਕੀਤਾ। ਇਸ ਦੌਰਾਨ ਇਨ੍ਹਾਂ ਵਿਚੋਂ ਇੱਕ ਵਿਅਕਤੀ ਨੇ ਹੋਲੀ ਜਿਹੀ ਆਪਣੇ ਹੱਥ ਵਿਚ ਫੜੀ ਮੋਮੀ ਲਿਫਾਫੀ ਆਪਣੇ ਸੱਜੇ ਹੱਥ ਨਾਲ ਲਾਗੇ ਘਾਹ ਫੂਸ ਵੱਲ ਨੂੰ ਸੁੱਟ ਦਿੱਤੀ। ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ। ਪਹਿਲੇ ਵਿਅਕਤੀ ਜਿਸ ਨੇ ਮੋਮੀ ਲਿਫਾਫੀ ਸੁੱਟੀ ਸੀ ਨੇ ਆਪਣਾ ਨਾਮ ਅੰਮ੍ਰਿਤਪਾਲ ਉਰਫ ਅੰਬਾ ਪੁੱਤਰ ਬਲਵੀਰ ਰਾਮ ਵਾਸੀ ਗਰਚਾ ਦੱਸਿਆ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਮਨੀਸ ਕੁਮਾਰ ਪੁੱਤਰ ਬਲਵੀਰ ਰਾਮ ਵਾਸੀ ਗਰਚਾ ਦੱਸਿਆ। ਅੰਮ੍ਰਿਤਪਾਲ ਉਰਫ ਅੰਬਾ ਵੱਲੋਂ ਸੁੱਟੀ ਹੋਈ ਮੋਮੀ ਲਿਫਾਫੀ ਵਿਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜਮਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਏਐੱਸਆਈ ਜਸਕਰਨ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਬੰਗਾ ਤੋਂ ਹੁੰਦੇ ਹੋਏ ਪਿੰਡ ਮੱਲੂਪੋਤਾ ਅਤੇ ਪਿੰਡ ਲੱਖਪੁਰ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਨੇੜੇ ਸੈਲਰ ਤੋਂ ਥੋੜਾ ਅੱਗੇ ਪੁੱਜੇ ਤਾਂ ਸੈਲਰ ਦੀ ਕੰਧ ਦੇ ਸੱਜੇ ਪਾਸੇ ਗੇਟ ਪਾਸ ਇੱਕ ਵਿਅਕਤੀ ਖੜਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਨੂੰ ਦੇਖ ਕੇ ਪਿੱਛਾ ਨੂੰ ਮੁੜ ਕੇ ਆਪਣੀ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ਵਿੱਚੋਂ ਇੱਕ ਪਾਰਦਰਸੀ ਮੋਮੀ ਲਿਫਾਫੀ ਘਾਹ ਫੂਸ ਵਿਚ ਸੁੱਟ ਦਿੱਤੀ ਅਤੇ ਆਪ ਤੇਜ ਕਦਮੀ ਪਿੱਛਾ ਨੂੰ ਤੁਰ ਪਿਆ। ਤਾਂ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਦਾਰਾ ਉਰਫ ਟੀਟਾ ਪੁੱਤਰ ਮੀਤ ਰਾਮ ਵਾਸੀ ਲੱਖਪੁਰ ਦੱਸਿਆ। ਜਿਸ ਵੱਲੋਂ ਸੁੱਟੀ ਹੋਈ ਪਾਰਦਰਸੀ ਮੋਮੀ ਲਿਫਾਫੀ ਵਿਚੋਂ 2 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਇਸੇ ਤਰ੍ਹਾਂ ਚੌਥੇ ਮਾਮਲੇ ਵਿਚ ਪੁਲਿਸ ਥਾਣਾ ਬਹਿਰਾਮ ਵਿਖੇ ਦਰਜ਼ ਮਾਮਲੇ ਐੱਸਆਈ ਸ਼ਿੰਦਰ ਪਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੇਨ ਰੋਡ ਤੋਂ ਝੰਡੇਰਾਂ ਵੱਲ ਜਾ ਰਹੇ ਸੀ। ਤਾਂ ਸੂਆ ਪੁਲੀ ਪਾਸ ਕੱਚੇ ਰਸਤੇ ਪਰ ਇਕ ਨੌਜਵਾਨ ਖੜਾ ਦਿਖਾਈ ਦਿੱਤਾ। ਜਿਸਨੇ ਆਪਣੇ ਹੱਥ ਵਿਚ ਫੜੀ ਹੋਈ ਇਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫੀ ਘਾਹ ਫੂਸ ਵੱਲ ਨੂੰ ਸੁੱਟ ਦਿੱਤੀ ਅਤੇ ਆਪ ਮੌਕਾ ਤੋ ਖਿਸਕਣ ਲੱਗਾ। ਜਿਸਨੂੰ ਕਾਬੂ ਕਰਕੇ ਨਾਮ, ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਤੀਰਥ ਸਿੰਘ ਵਾਸੀ ਬੀਸਲਾ ਦੱਸਿਆ। ਉਸ ਵੱਲੋਂ ਸੱਟੀ ਪਾਰਦਰਸ਼ੀ ਮੋਮੀ ਲਿਫਾਫੀ ਵਿਚੋਂ 4 ਗ੍ਰਆਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਇਸੇ ਤਰ੍ਹਾਂ ਪੰਜਵੇਂ ਮਾਮਲੇ ਵਿਚ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਦਰਜ਼ ਮਾਮਲੇ ਅਨੁਸਾਰ ਐੱਚਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਮੇਨ ਚੌਂਕ ਬਲਾਚੌਰ ਤੋਂ ਪਿੰਡ ਬੂਲੇਵਾਲ ਸਾਇਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਖੇਪੜ ਫਾਰਮ ਤੋਂ ਅੱਗੇ ਖੱਡ ਬੂਲੇਵਾਲ ਪਾਸ ਪਹੁੰਚੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪਿੰਡ ਬੂਲੇਵਾਲ ਵਾਲੀ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਨੂੰ ਦੇਖ ਕੇ ਘਬਰਾ ਕੇ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ ਵਿੱਚੋਂ ਇੱਕ ਪਾਰਦਰਸੀ ਲਿਫਾਫੀ ਕੱਢ ਕੇ ਨੇੜੇ ਘਾਹ ਫੂਸ ਵਿਚ ਸੁੱਟ ਦਿੱਤੀ। ਜਿਸ ਨੂੰ ਨਰਿੰਦਰ ਸਿੰਘ ਨੇ ਸ਼ੱਕ ਹੋਣ ਤੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਅਤੇ ਉਸ ਵੱਲੋਂ ਸੁੱਟੀ ਪਾਰਦਰਸੀ ਲਿਫਾਫੀ ਬਾਰੇ ਪੁਛਿਆ। ਜਿਸ ਨੇ ਆਪਣਾ ਨਾਮ ਸ਼ੀਤਲ ਸਿੰਘ ਪੁੱਤਰ ਜੈਲ ਸਿੰਘ ਵਾਸੀ ਬੂਲੇਵਾਲ ਦੱਸਿਆ ਅਤੇ ਸੁੱਟੀ ਹੋਈ ਲਿਫਾਫੀ ਵਿਚੋਂ 3 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜਮ ਦੇ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ।