40 ਲੱਖ ਦੀ ਠੱਗੀ ਮਾਰਨ ਵਾਲੇ 2 ਅਣਪਛਾਤਿਆਂ ਸਣੇ 6 ਨਾਮਜ਼ਦ
40 ਲੱਖ ਦੀ ਠੱਗੀ ਮਾਰਨ ਵਾਲੇ 2 ਅਣਪਛਾਤਿਆਂ ਸਮੇਤ 6 ਨਾਮਜ਼ਦ
Publish Date: Thu, 05 Mar 2026 07:25 PM (IST)
Updated Date: Fri, 06 Mar 2026 04:12 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਵਿਅਕਤੀ ਨਾਲ 40 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਕਾਠਗੜ੍ਹ ਦੇ ਏਐੱਸਆਈ ਰਾਮ ਸ਼ਾਹ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਆਤਮਾ ਸਿੰਘ ਪਿੰਡ ਉਸਮਾਨਪੁਰ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸ ਕੋਲ 10 ਕਿੱਲੇ ਜ਼ਮੀਨ ਹੈ। ਉਸ ਨੂੰ ਉਸ ਦੇ ਦੋਸਤ ਬਲਵਿੰਦਰ ਸਿੰਘ ਉਰਫ਼ ਬਿੰਦਾ ਹਲਵਾਈ ਪੁੱਤਰ ਜਗਤਾਰ ਸਿੰਘ ਪਿੰਡ ਜਲਵਾਹਾ ਨੇ ਦੱਸਿਆ ਕਿ ਉਸ ਦੇ ਜਾਣਕਾਰ ਵਿਅਕਤੀ ਇਕ ਖੇਡ ਖੇਡਦੇ ਹਨ। ਜਿਸ ਨਾਲ ਪੈਸੇ ਦੁੱਗਣੇ ਹੋ ਜਾਂਦੇ ਹਨ। ਉਸ ਨੇ ਵੀ ਇਹ ਖੇਡ ਨਾਲ ਕਾਫੀ ਪੈਸੇ ਕਮਾਏ ਹਨ। ਉਸ ਨੇ ਉਸ ਨੂੰ ਪੈਸੇ ਦਾ ਪ੍ਰਬੰਧ ਕਰਨ ਲਈ ਕਿਹਾ ਤੇ ਉਸ ਦੀਆਂ ਗੱਲਾਂ ਵਿਚ ਆ ਗਿਆ। ਉਸ ਨੇ ਬਿਆਨ ਕਰਤਾ ਨੂੰ ਰਾਜ ਕੁਮਾਰ ਉਰਫ ਕਾਲੀ ਪੁੱਤਰ ਹੀਰਾ ਲਾਲ ਵਾਸੀ ਵਾਰਡ ਨੰਬਰ-2, ਬਲਾਚੌਰ, ਵਿਜੈ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਵਾਰਡ ਨੰਬਰ-2, ਬਲਾਚੌਰ, ਹਰਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਪਿੰਡ ਕੌਲਗੜ੍ਹ ਅਤੇ ਦੋ ਅਣਪਛਾਤੇ ਵਿਅਕਤੀਆਂ ਨਾਲ ਮਿਲਾਇਆ, ਜਿਨ੍ਹਾਂ ਨੇ ਹਮਸਲਾਹ ਹੋ ਕੇ ਧੋਖੇ ਨਾਲ ਉਸ ਨਾਲ 40 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਸਵੀਰ ਸਿੰਘ ਵੱਲੋਂ ਦਿੱਤੇ ਗਏ ਬਿਆਨ ਤੇ ਪੁਲਿਸ ਵੱਲੋਂ ਰਾਜ ਕੁਮਾਰ, ਵਿਜੈ ਕੁਮਾਰ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਅਤੇ 2 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਏਐੱਸਆਈ ਰਾਮ ਸ਼ਾਹ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।