ਹਰਜਿੰਦਰ ਕੌਰ ਚਾਹਲ, ਬੰਗਾ

ਪਿੰਡ ਢੰਢੂਆ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਪੰਜਾਬ ਦੀ ਰਹਿਨੁਮਾਈ ਹੇਠ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀਿਝੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਅਤੇ ਮੋਹਨ ਸਿੰਘ ਸਾਬਕਾ ਐੱਮਐੱਲਏ ਬੰਗਾ, ਡਾ. ਬਖਸ਼ੀਸ਼ ਸਿੰਘ, ਚੇਅਰਮੈਨ ਦਰਬਜੀਤ ਸਿੰਘ ਪੂੰਨੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ੰਮਾਗਮ 'ਚ ਆਏ ਹੋਏ ਕਿਸਾਨ ਭਰਾਵਾਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪੱਲੀਿਝੱਕੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਅਗਵਾਈ ਵਾਲੀ ਸੂਬਾ ਸਰਕਾਰ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਦੇ ਧੰਦਿਆ ਨੂੰ ਪਹਿਲ ਦੇ ਰਹੀ ਹੈ। ਇਸ ਲਈ ਕਿਸਾਨਾਂ ਅਤੇ ਨੌਜਵਾਨ ਪੀੜੀ ਨੂੰ ਖੇਤੀ ਦੇ ਨਾਲ ਹੋਰ ਕੰਮਾਂ ਦੇ ਨਾਲ-ਨਾਲ ਸਹਾਇਕ ਕਿੱਤਿਆ ਨੂੰ ਵੀ ਅਪਣਾਉਣਾ ਚਾਹੀਦਾ ਹੈ। ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਪ੍ਰਰੇਰ ਕੇ ਪੰਜਾਬ 'ਚ ਨੀਲੀ ਕ੍ਾਂਤੀ ਲਿਆਉਣ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਪਰੰਤ ਮਨਦੀਪ ਸਿੰਘ ਮੱਛੀ ਪਾਲਣ ਅਫਸਰ ਵੱਲੋਂ ਵਿਭਾਗ ਦੀਆਂ ਗਾਈਡਲਾਈਨਾਂ, ਸਬਸੀਡੀ, ਕਰਜ਼ਾ ਅਤੇ ਹੋਰ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਗਿਆ। ਅੰਤ ਵਿਚ ਮੁੱਖ ਮਹਿਮਾਨ ਅਤੇ ਆਈਆਂ ਸਖਸ਼ੀਅਤਾਂ ਨੂੰ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਕਾਰ ਸਿੰਘ ਮੱਲਾ ਸੋਢੀਆਂ, ਬਿੱਟੂ ਟਿਵਾਣਾ ਅਤੇ ਮੱਛੀ ਪੂੰਗ ਫਾਰਮ ਦਾ ਸਮੂਹ ਸਟਾਫ ਹਾਜ਼ਰ ਸੀ।