ਪ੍ਰਕਾਸ਼ ਮਾਡਲ ਸਕੂਲ ’ਚ 80ਵਾਂ ਆਜ਼ਾਦੀ ਦਿਵਸ ਮਨਾਇਆ ਪ੍ਰਕਾਸ਼ ਮਾਡਲ ਸਕੂਲ 'ਚ 80ਵਾਂ ਆਜ਼ਾਦੀ ਦਿਵਸ ਮਨਾਇਆ
Publish Date: Fri, 14 Aug 2026 04:17 PM (IST)
Updated Date: Fri, 14 Aug 2026 04:17 PM (IST)
ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀਆਂ ਕਵਿਤਾਵਾਂ, ਗੀਤ ਅਤੇ ਸਕਿੱਟਾਂ ਪੇਸ਼ ਕੀਤੀਆਂ। ਅਧਿਆਪਕਾਂ ਵੱਲੋਂ ਵੀ ਦੇਸ਼ ਭਗਤੀ ਨਾਲ ਸੰਬੰਧਤ ਪੇਸ਼ਕਾਰੀਆਂ ਦਿੱਤੀਆਂ। ਸਕੂਲ ਚ ਵਿਦਿਆਰਥੀਆਂ ਦਾ ਰਾਸ਼ਟਰੀ ਅੰਦੋਲਨ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਗੀਤਾ ਅਤੇ ਨਵਜੋਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਸਕੂਲ ਦੀ ਪ੍ਰਿੰ. ਤੇਜਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਐਮਡੀ ਕੈਂਡੀ ਸੁਖਰਾਜ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਦੇ ਪਦ-ਚਿੰਨ੍ਹਾਂ ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਪਲਵੀ, ਸਰਬਜੀਤ ਕੌਰ, ਕਮਲਜੀਤ, ਸੁਰਿੰਦਰ ਕੌਰ, ਰੀਤੂ ਬਾਲਾ, ਜਸਪ੍ਰੀਤ ਕੌਰ, ਮਨਜੀਤ ਯਾਦਵ, ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਜੋਤੀ, ਹਰਪ੍ਰੀਤ ਕੌਰ ਸਮੇਤ ਸਕੂਲ ਦਾ ਸਟਾਫ਼ ਹਾਜ਼ਰ ਸੀ। ਸਮੁੱਚਾ ਸਮਾਗਮ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।