9ਵੀਂ ਇੰਡੋ-ਨੇਪਾਲ ਇੰਟਰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਕਰਵਾਈ 9ਵੀਂ ਇੰਡੋ-ਨੇਪਾਲ ਇੰਟਰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਕਰਵਾਈ
Publish Date: Fri, 28 Aug 2026 04:03 PM (IST)
Updated Date: Fri, 28 Aug 2026 04:04 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਐੱਸਐੱਨ ਕਾਲਜ ਬੰਗਾ ਵਿਖੇ 9ਵੀਂ ਇੰਡੋ-ਨੇਪਾਲ ਇੰਟਰ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2026 ਕਰਵਾਈ ਗਈ। ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਮਾਰਸ਼ਲ ਆਰਟ ਕੋਚ ਰਾਜਵੀਰ ਸਿੰਘ ਕੈਂਥ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਨੇਪਾਲ, ਭੂਟਾਨ, ਮਲੇਸ਼ੀਆ ਦੇਸ਼ਾਂ ਤੋ ਇਲਾਵਾ ਵੱਖ-ਵੱਖ ਸਟੇਟਾਂ ਛੱਤੀਸਗੜ੍ਹ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਰਾਜਸਥਾਨ, ਦੇ ਕਰੀਬ 500 ਤੋਂ ਵੱਧ ਕਰਾਟੇ ਖਿਡਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਸਾਡਾ ਟੂਰਨਾਮੈਂਟ ਕਰਾਉਣ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਅੱਜ ਕੱਲ੍ਹ ਦੀ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਸਕੇ ਅਤੇ ਤੰਦਰੁਸਤ ਜੀਵਨ ਜੀਅ ਸਕੇ। ਉਨ੍ਹਾਂ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਕਿਉਂਕਿ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਖਿਡਾਰੀਆਂ ਨੂੰ ਸਰਕਾਰ ਨੌਕਰੀਆਂ ਅਤੇ ਹੋਰ ਸਹੂਲਤਾਂ ਦੇ ਰਹੀ ਹੈ। ਇਸ ਟੂਰਨਾਮੈਂਟ ’ਚ ਮੁੱਖ ਮਹਿਮਾਨ ਵਜੋਂ ਸਾਈਂ ਉਮਰੇ ਸ਼ਾਹ ਮੰਢਾਲੀ ਸ਼ਰੀਫ ਅਤੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪਹੁੰਚੇ। ਉਨ੍ਹਾਂ ਖਿਡਾਰੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਹਰੀ ਕ੍ਰਿਸ਼ਨ ਨੇ ਦੱਸਿਆ ਕਿ ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਦਿਨ ਤੋਂ ਟੀਮਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਪੰਡਤ ਮਨੀਸ਼ ਵਾਸੁਦੇਵ, ਡਾ. ਮਨਦੀਪ ਸਿੰਘ, ਬਾਬਾ ਦਵਿੰਦਰ ਕੌੜਾ, ਇੰਟਰਨੈਸ਼ਨਲ ਵੇਟ ਲਿਫਟਰ ਐਸਕੇ ਚੌਹਾਨ, ਕੁਲਵਿੰਦਰ ਸਿੰਘ ਭਾਰਟਾ, ਐੱਸਐੱਚਓ ਵਰਿੰਦਰ ਕੁਮਾਰ, ਸਤੀਸ਼ ਕੁਮਾਰ ਸੋਨੀ, ਸੁਦੇਸ਼ ਕੁਮਾਰ, ਅਜੇ ਸਿੱਧੂ, ਰਵਿੰਦਰ ਸਿੰਘ, ਗੋਬਿੰਦ ਰਾਮ ਆਦਿ ਹਾਜ਼ਰ ਸਨ।