- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕ੍ਰਿਸ਼ੀ ਸਖੀਆਂ ਲਈ 5 ਦਿਨਾਂ 'ਕੁਦਰਤੀ ਖੇਤੀ' ਸੰਬੰਧੀ ਸਿਖਲਾਈ ਕੋਰਸ ਕਰਵਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈਸੀਏਆਰ-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ ਡਾ. ਪ੍ਰਦੀਪ ਕੁਮਾਰ ਐਸੋਸੀਏਟ ਡਾਇਰੈਕਟਰ ਦੀ ਯੋਗ ਅਗਵਾਈ ਵਿਚ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਲੰਗੜੋਆ ਵੱਲੋਂ ਕੇਵੀਕੇ ਦੇ ਮਾਡਲ ਕੁਦਰਤੀ ਖੇਤੀ ਫਾਰਮ ਵਿਖੇ ਕੁਦਰਤੀ ਖੇਤੀ ਬਾਬਤ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿਚ 25 ਕ੍ਰਿਸ਼ੀ ਸਖੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਪ੍ਰਦੀਪ ਕੁਮਾਰ ਨੇ ਕ੍ਰਿਸ਼ੀ ਸਖੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਕੇਵੀਕੇ ਵੱਲੋਂ ਜ਼ਿਲ੍ਹੇ ਵਿਚ ਕੁਦਰਤੀ ਖੇਤੀ ਸਬੰਧੀ ਜਾਗਰੂਕਤਾ ਕੈਂਪ, ਸਿਖਲਾਈ ਅਤੇ ਪ੍ਰਦਰਸ਼ਨੀਆਂ ਕਰਵਾਈਆਂ ਜਾ ਰਹੀਆਂ ਹਨ। ਸਿਖਲਾਈ ਦੌਰਾਨ ਸਹਾਇਕ ਪ੍ਰੋ. ਕੀਟ ਵਿਗਿਆਨ ਡਾ. ਬਲਜੀਤ ਸਿੰਘ ਨੇ ਕੁਦਰਤੀ ਖੇਤੀ ਦੇ ਜ਼ਰੂਰੀ ਨੁਕਤੇ ਤੇ ਪਹਿਲੂਆਂ ਬਾਰੇ ਦੱਸਿਆ।
ਇਸ ਮੌਕੇ ਉਨ੍ਹਾਂ ਕੁਦਰਤੀ ਤਰੀਕਿਆਂ ਨਾਲ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਮੌਕੇ ਸਿਖਿਆਰਥੀਆਂ ਨੂੰ ਫਸਲਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਕੁਦਰਤੀ ਰੋਗਨਾਸ਼ੀ ਦਵਾਈਆਂ ਜਿਵੇਂ ਕਿ ਜੀਵ ਅਮ੍ਰਿਤ, ਬੀਜ਼ ਅਮ੍ਰਿਤ, ਅਤੇ ਬ੍ਰਹਮ ਅਸਤਰ ਬਣਾਉਣ ਦੀ ਵਿਧੀ ਵੀ ਦਰਸਾਈ ਗਈ।।ਸਹਾਇਕ ਪ੍ਰੋ. ਗ੍ਰਹਿ ਵਿਗਿਆਨ ਡਾ. ਰਜਿੰਦਰ ਕੌਰ ਨੇ ਕੁਦਰਤੀ ਖੇਤੀ ਦੁਆਰਾ ਤਿਆਰ ਫਸਲਾਂ, ਫਲ ਅਤੇ ਸਬਜ਼ੀਆਂ ਦੀ ਪੌਸ਼ਟਿਕਤਾ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਜੀਵਨ ਵਿਚ ਪੌਸ਼ਟਿਕ ਭੋਜਨ ਦੀ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਸਿਖਿਆਰਥੀਆਂ ਨੂੰ ਉੱਘੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਮਾਡਲ ਫਾਰਮ ਵੀ ਦਿਖਾਏ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਕੁਦਰਤੀ ਖੇਤੀ ਸਾਹਿਤ ਅਤੇ ਸਬਜ਼ੀਆਂ ਦੇ ਬੀਜ ਵੀ ਮੁਹੱਈਆ ਕਰਵਾਏ ਗਏ। ਅੰਤ ਵਿਚ ਸੁਰਜੀਤ ਸਿੰਘ ਰਾਏ, ਮਾਸਟਰ ਟਰੇਨਰ ਕੁਦਰਤੀ ਖੇਤੀ ਦੁਆਰਾ ਇਸ ਸਿਖਲਾਈ ਵਿਚ ਸ਼ਾਮਿਲ ਹੋਈਆਂ ਕ੍ਰਿਸ਼ੀ ਸਖੀਆਂ ਦਾ ਧੰਨਵਾਦ ਕੀਤਾ ਗਿਆ।