ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Publish Date: Tue, 29 Sep 2026 03:41 PM (IST)
Updated Date: Tue, 29 Sep 2026 03:42 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਵੱਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਸਿਵਲ ਹਸਪਤਾਲ ਬੰਗਾ ਅਤੇ ਕਾਲਜ ਦੇ ਐਨਐੱਸਐੱਸ ਯੂਨਿਟ ਦੇ ਸਹਿਯੋਗ ਨਾਲ ਸਵੈਇਛੁੱਕ ਖ਼ੂਨਦਾਨ ਕੈਂਪ ਲਗਾਇਆ। ਜਿਸ ਦਾ ਉਦੇਸ਼ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਦਿਆਂ ਨੌਜਵਾਨਾਂ ਅਤੇ ਸਮਾਜ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਸੀ। ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸਰਨਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਸਭ ਤੋਂ ਵਧੀਆ ਢੰਗ ਮਨੁੱਖਤਾ ਦੀ ਸੇਵਾ ਕਰਨਾ ਹੈ।।ਖ਼ੂਨਦਾਨ ਇੱਕ ਅਜਿਹੀ ਸੇਵਾ ਹੈ ਜਿਸ ਰਾਹੀਂ ਅਸੀਂ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ। ਪ੍ਰੋਜੈਕਟ ਚੇਅਰਮੈਨ ਰਾਜ ਕੁਮਾਰ ਭੰਵਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਤੇ ਲਗਾਇਆ। ਇਹ ਕੈਂਪ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰੇਕ ਯੂਨਿਟ ਖ਼ੂਨ ਕਿਸੇ ਲੋੜਵੰਦ ਵਿਅਕਤੀ ਲਈ ਜੀਵਨ ਦੀ ਆਸ ਬਣ ਸਕਦਾ ਹੈ। ਪ੍ਰਿੰ. ਡਾ. ਰਣਜੀਤ ਸਿੰਘ ਨੇ ਰੋਟਰੀ ਕਲੱਬ ਬੰਗਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੌਜਵਾਨਾਂ ਨੂੰ ਸਮਾਜ ਅਤੇ ਦੇਸ਼ ਲਈ ਕੁਝ ਕਰਨ ਦੀ ਪ੍ਰੇਰਣਾ ਦਿੰਦੀ ਹੈ।।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਸਮਾਜ ਸੇਵਾ ਅਤੇ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ।।ਕੈਂਪ ਦੌਰਾਨ ਰਾਜ ਕੁਮਾਰ ਭੰਵਰਾ, ਲਖਵਿੰਦਰ ਕੁਮਾਰ, ਸੰਦੀਪ ਕੁਮਾਰ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਰਵਿੰਦਰ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਸੁਸ਼ੀਲ ਸ਼ਰਮਾ, ਸੰਦੀਪ ਸਿੰਘ, ਕੁਲਵੀਰ ਸਿੰਘ, ਜਤਿੰਦਰ ਕੁਮਾਰ, ਹਰਦੀਪ ਸਿੰਘ, ਅੰਮ੍ਰਿਤ ਕੁਸ਼ਵਾਹਾ ਅਤੇ ਉਮਰਾਓ ਸਿੰਘ ਨੇ ਸਵੈ ਇੱਛਕ ਤੌਰ ਤੇ ਖ਼ੂਨਦਾਨ ਕੀਤਾ। ਪ੍ਰਿੰ. ਡਾ. ਰਣਜੀਤ ਸਿੰਘ ਨੇ।ਰੋਟਰੀ ਕਲੱਬ ਬੰਗਾ, ਕਾਲਜ ਪ੍ਰਬੰਧਕਾਂ, ਬਲੱਡ ਬੈਂਕ ਦੀ ਟੀਮ ਅਤੇ ਸਾਰੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ।