24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂਨ
Publish Date: Thu, 19 Mar 2026 06:20 PM (IST)
Updated Date: Fri, 20 Mar 2026 04:10 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਸਬੰਧੀ ਏਐੱਸਆਈ ਜੋਗਿੰਦਰਪਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਜਾਡਲਾ ਤੋਂ ਚਰਾਣ ਹੈੱਡ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਚਰਾਣ ਹੈੱਡ ਨੇੜੇ ਸੜਕ ਕਿਨਾਰੇ ਬਣੀ ਝੁੱਗੀ ਕੋਲ ਇਕ ਵਿਅਕਤੀ ਨੂੰ ਵਜ਼ਨਦਾਰ ਥੈਲੇ ਨਾਲ ਖੜ੍ਹਾ ਦੇਖਿਆ। ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਦਵਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਭਾਗ ਸਿੰਘ ਵਾਸੀ ਪਿੰਡ ਮੀਰਪੁਰ ਜੱਟਾਂ ਦੱਸਿਆ। ਜਦੋਂ ਪੁਲਿਸ ਨੇ ਉਸ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਸ਼ਰਾਬ ਦੀਆਂ 24 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਕਲੱਬ ਕਿੰਗ ਵਿਸਕੀ ਬਰਾਮਦ ਹੋਈਆਂ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।