ਗੋਲੂਮਾਜਰਾ ਦੀ ਪੰਚਾਇਤ ਨੂੰ 5 ਲੱਖ ਦਾ ਚੈੱਕ ਦਿੱਤਾ
ਗੋਲੂਮਾਜਰਾ ਦੀ ਪੰਚਾਇਤ ਨੂੰ ਪੰਜ ਲੱਖ ਰੁਪਏ ਦੇ ਚੈੱਕ ਦਿੱਤਾ
Publish Date: Tue, 10 Mar 2026 08:33 PM (IST)
Updated Date: Wed, 11 Mar 2026 04:15 AM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਪਿੰਡ ਗੋਲੂਮਾਜਰਾ ਦੀ ਸਰਵਸੰਮਤੀ ਨਾਲ ਚੁਣੀ ਗਈ। ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸ਼੍ਰੀਮਤੀ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ‘ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਵਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ। ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ ਤੇ ਵਿਕਾਸ ਦੀ ਗਤੀ ਹੋਰ ਤੇਜ਼ ਹੋ ਸਕੇ। ਵਿਧਾਇਕ ਨੇ ਕਿਹਾ ਕਿ ਇਹ ਰਕਮ ਪਿੰਡ ਦੇ ਸਰਬਪੱਖੀ ਵਿਕਾਸ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਨੇ ਪੰਚਾਇਤ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ-ਭਾਗੀਦਾਰੀ ਨਾਲ ਖਰਚ ਕੀਤੇ ਜਾਣ। ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਆਤਮ ਨਿਰਭਰ ਅਤੇ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਦੇ ਵਿਜ਼ਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪੰਚਾਇਤ ਮੈਂਬਰਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਹ ਰਕਮ ਪਿੰਡਾਂ ਦੀ ਤਰੱਕੀ ਵਿਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਿੰਡਾਂ ਵਿਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣਗੇ।।ਇਸ ਮੌਕੇ ਆਮ ਆਦਮੀ ਪਾਰਟੀ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਨੋਰਥ ਪਿੰਡਾਂ ਦੀ ਸਿਆਸਤ ਵਿੱਚੋਂ ਕੜਵਾਹਟ ਖਤਮ ਕਰਕੇ ਵਿਕਾਸ ਦੀ ਨਵੀਂ ਇਬਾਰਤ ਲਿਖਣਾ ਹੈ। ਸਰਵਸੰਮਤੀ ਨਾਲ ਪੰਚਾਇਤ ਚੁਣ ਕੇ ਪਿੰਡ ਵਾਸੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਧੜੇਬੰਦੀ ਤੋਂ ਉੱਪਰ ਉੱਠ ਕੇ ਸਿਰਫ ਤਰੱਕੀ ਚਾਹੁੰਦੇ ਹਨ। ਸਾਡੀ ਸਰਕਾਰ ਹਰੇਕ ਪਿੰਡ ਨੂੰ ਮਾਡਲ ਪਿੰਡ ਬਣਾਉਣ ਲਈ ਵਚਨਬੱਧ ਹੈ।।ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਚੌਧਰੀ ਨੌਹਰੀਆ ਰਾਮ, ਬਿਹਾਰੀ ਲਾਲ, ਅਸ਼ੋਕ ਕੁਮਾਰ ਉਰਫ ਬਿੱਟੂ, ਰਾਮ ਸ਼ਾਹ, ਕੁਲਦੀਪ, ਪਰਸ਼ੋਤਮ ਲਾਲ, ਦੇਵਰਾਜ ਫੌਜੀ, ਲੰਬੜਦਾਰ ਰਵਿੰਦਰ, ਸੁਭਾਸ਼, ਰਮੇਸ਼ ਲਾਲ, ਤਰਸੇਮ ਲਾਲ, ਯੋਗਰਾਜ, ਵਿੱਕੀ, ਸਰਪੰਚ ਰੇਖਾ, ਪੰਚ ਰਾਮ ਲੋਕ, ਪੰਚ ਜਸਪਾਲ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।