ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ 5 ਲੱਖ ਦਾ ਚੈੱਕ ਭੇਟ
ਸਰਵਸੰਮਤੀ ਨਾਲ ਚੁਣੀ ਪੰਚਾਇਤ ਨੂੰ 5 ਲੱਖ ਦਾ ਚੈੱਕ ਭੇਂਟ
Publish Date: Thu, 12 Mar 2026 04:34 PM (IST)
Updated Date: Fri, 13 Mar 2026 04:01 AM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਹਲਕਾ ਬਲਾਚੌਰ ਦੀ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਪਿੰਡ ਜੰਡੀ ਟੰਡੋਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਵਿਧਾਇਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਦੇ ਵੀਜ਼ਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਲੋਕਤੰਤਰ ਦੀ ਮਜ਼ਬੂਤੀ ਤੇ ਆਪਸੀ ਏਕਤਾ ਦੀ ਮਿਸਾਲ ਹਨ। ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਪਿੰਡ ਦੇ ਸਰਬਪੱਖੀ ਵਿਕਾਸ ਲਈ ਖਰਚ ਕਰਨ। ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸਰਕਾਰ ਦਾ ਮਨੋਰਥ ਪਿੰਡਾਂ ਵਿਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰ ਕੇ ਪਿੰਡਾਂ ਦੇ ਵਿਕਾਸ ਕਰਨਾ ਹੈ। ਉਨ੍ਹਾਂ ਪਿੰਡ ਦੇ ਵਾਸੀਆਂ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੀ ਤਰੱਕੀ ਨੂੰ ਚੁਣਿਆ ਹੈ। ਪਿੰਡ ਵਾਸੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਵਿਧਾਇਕ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਚੈਨ ਸਿੰਘ ਸਰਪੰਚ, ਹਰਭਜਨ ਸਿੰਘ ਪੰਚ, ਮੋਹਨ ਲਾਲ ਪੰਚ, ਰਵੀਨੰਦਨ ਪੰਚ, ਕਮਲਜੀਤ ਕੌਰ ਪੰਚ, ਅਮਨ ਪ੍ਰੀਤ ਕੌਰ ਪੰਚ, ਸੋਹਣ ਲਾਲ, ਕਰਮ ਚੰਦ, ਗੁਰਮੇਲ ਸਿੰਘ, ਕੀਮਤੀ ਲਾਲ, ਕਮਲਜੀਤ, ਸੁਭਾਸ਼ ਚੰਦਰ ਲੰਬੜਦਾਰ, ਯਸ਼ਪਾਲ ਲੰਬੜਦਾਰ, ਬਲਵਿੰਦਰ ਬਾਠ, ਸਾਬਕਾ ਸਰਪੰਚ ਸ਼ੰਕਰ, ਦੁਰਗੇਸ਼ ਕੁਮਾਰ, ਰਾਮ ਕ੍ਰਿਸ਼ਨ ਚੇਚੀ, ਧਰਮਪਾਲ ਹੱਕਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।