ਮੌਜੋਵਾਲ ਮਜਾਰਾ ਵਾਸੀਆਂ ਦਾ ਵਫਦ ਐੱਮਪੀ ਕੰਗ ਨੂੰ ਮਿਲਿਆ
ਮੌਜੋਵਾਲ ਮਜਾਰਾ ਵਾਸੀਆਂ ਦਾ ਵਫਦ ਐਮਪੀ ਮਾਲਵਿੰਦਰ ਸਿੰਘ ਕੰਗ ਨੂੰ ਮਿਲਿਆ
Publish Date: Sun, 15 Mar 2026 05:21 PM (IST)
Updated Date: Mon, 16 Mar 2026 04:07 AM (IST)
ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਲਿਫਟਿੰਗ ਪ੍ਰਣਾਲੀ ਨਾਲ ਕੰਢੀ ਖੇਤਰ ਦੇ ਹਰ ਪਿੰਡ ਤੱਕ ਕੰਢੀ ਨਹਿਰ ਦਾ ਪਾਣੀ ਪੁੱਜ ਗਿਆ ਹੈ। ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਉੱਘੇ ਸਮਾਜ ਸੇਵੀ ਜਗਜੀਤ ਸਿੰਘ ਗਿੱਲ ਮੌਜੋਵਾਲ ਮਜਾਰਾ ਨੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਪੰਜਾਬ ਸਰਕਾਰ ਦੁਆਰਾ ਲਿਫਟਿੰਗ ਪ੍ਰਣਾਲੀ ਵਾਲੀ ਪਾਈਪ ਲਾਈਨ ਪਿੰਡ ਮੌਜੌਵਾਲ ਮਜਾਰਾਂ ਤੱਕ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਘੇ ਅਤੇ ਹੌਦੀਆਂ ਟੁੱਟੀਆਂ ਹੋਈਆਂ ਹਨ। ਇਸ ਦੇ ਤਹਿਤ ਅੱਜ ਜਗਜੀਤ ਸਿੰਘ ਗਿੱਲ ਨੇ ਆਪਣੇ ਸਾਥੀਆਂ ਸਮੇਤ ਕੰਢੀ ਖੋਜ ਕੇਂਦਰ ਬੱਲੋਵਾਲ ਸੌਂਕੜੀ ਵਿਖੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਮਿਲ ਕੇ ਮੌਜੂਦਾ ਸਮੱਸਿਆ ਨੂੰ ਹੱਲ ਕਰਨ ਦੀ ਬੇਨਤੀ ਕੀਤੀ, ਤਾਂ ਜੋ ਹਰ ਕਿਸਾਨ ਦੇ ਖੇਤ ਤੱਕ ਪਾਣੀ ਦੀ ਪਹੁੰਚ ਹੋ ਸਕੇ। ਇਸ ਮੌਕੇ ਮੈਂਬਰ ਪਾਰਲੀਮੈਂਟ ਨੇ ਸਮੁੱਚੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਤੁਹਾਡੀ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੰਢੀ ਖੇਤਰ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਇਸ ਮੌਕੇ ਅਜਮੇਰ ਸਿੰਘ ਗਿੱਲ, ਹਰਵਿੰਦਰ ਸਿੰਘ ਭੱਠਲ ਸਮੇਤ ਪਿੰਡ ਵਾਸੀ ਮੌਜੂਦ ਸਨ।