- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੰਨਾ ਕਾਸ਼ਤਕਾਰ ਮਿੱਲ ਦੇ ਚਾਲੂ ਹੋਣ ਪ੍ਰਤੀ ਫ਼ਿਕਰ ਮੰਦ ਹਨ ਕਿ ਗੰਨੇ ਦੀ ਪਿੜਾਈ ਕਦੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਵਫ਼ਦ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਨੂੰ ਚਾਲੂ ਕਰਨ ਲਈ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਇਸ ਹਲਕੇ ਦੇ ਮੈਂਬਰ ਪਾਰਲੀਮੈਂਟ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 1 ਦਸੰਬਰ ਨੂੰ ਮਿੱਲ ਚਾਲੂ ਹੋਣ ਦੀ ਸੰਭਾਵਨਾ ਹੈ। ਵਫ਼ਦ ਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਗੰਨਾ ਮਿੱਲ ਨੂੰ ਚਾਲੂ ਕਰਨ ਸਬੰਧੀ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ। ਕਿਉਂਕਿ ਗੱਲਬਾਤ ਦੌਰਾਨ ਕੋਈ ਠੋਸ ਅਤੇ ਫੈਸਲਾਕੁਨ ਕਾਰਵਾਈ ਦਾ ਵੇਰਵਾ ਨਹੀਂ ਸਾਂਝਾ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਗੱਲਬਾਤ ਉਪਰੰਤ ਮੀਟਿੰਗ ਕਰਕੇ ਨਿਰਣਾ ਲਿਆ ਗਿਆ ਹੈ ਕਿ 16 ਨਵੰਬਰ ਨੂੰ ਠੀਕ 11 ਵਜੇ ਸਵੇਰੇ ਗੰਨਾ ਮਿੱਲ ਚ ਸਮੂਹ ਗੰਨਾ ਕਾਸ਼ਤਕਾਰਾਂ, ਮਿੱਲ ਵਰਕਰਾਂ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਵੇਗੀ। ਤਾਂ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਗੈਰ ਗੰਭੀਰ ਹੋਣ ਪ੍ਰਤੀ ਵਿਚਾਰ ਚਰਚਾ ਕੀਤੀ ਜਾ ਸਕੇ ਅਤੇ ਬਾਂਡ ਕੀਤੇ ਗਏ ਪੂਰੇ ਗੰਨੇ ਦੀ ਪਿੜਾਈ ਦਾ ਸੀਜ਼ਨ ਬਿਨਾਂ ਦੇਰੀ ਤੋਂ ਸ਼ੁਰੂ ਕੀਤਾ ਜਾਵੇ। ਇਸ ਵਫ਼ਦ ਵਿਚ ਸੁਰਿੰਦਰ ਸਿੰਘ ਬੈਂਸ, ਜਸਵਿੰਦਰ ਭੰਗਲ, ਕੁਲਦੀਪ ਦੌੜਕਾ, ਸੁਖਵਿੰਦਰ ਸਿੰਘ ਬੱਲੋਵਾਲ, ਹਰਵਿੰਦਰ ਚਾਹਲ, ਹਰਪ੍ਰਭ ਮਹਿਲ ਸਿੰਘ, ਤਰਸੇਮ ਸਿੰਘ ਬੈਂਸ, ਰਾਮ ਜੀ ਦਾਸ, ਗੁਰਦੇਵ ਸਿੰਘ ਸੁੱਜੋ ਅਤੇ ਹੋਰ ਹਾਜ਼ਰ ਸਨ।