- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਹੈਲਥ ਚੈੱਕਅੱਪ ਕੈਂਪ ਲਗਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਵਿਚ ਦਫ਼ਤਰ ਜ਼ਿਲ੍ਹਾ ਸਮਾਜਿਕ ਅਫ਼ਸਰ ਵੱਲੋਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਸਾਡੇ ਬਜ਼ੁਰਗ ਸਾਡਾ ਮਾਣ ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਹੈਲਥ ਚੈੱਕਅਪ ਕੈਂਪ ਲਗਾਇਆ। ਇਸ ਕੈਂਪ ਵਿਚ 300 ਤੋਂ ਵੱਧ ਬਜੁਰਗਾਂ ਦਾ ਹੈਲਥ ਚੈੱਕਅਪ ਕੀਤਾ ਅਤੇ ਲੋੜ ਅਨੁਸਾਰ ਦਵਾਈਆਂ ਦੀ ਵੰਡ ਕੀਤੀ। ਬਜ਼ੁਰਗਾਂ ਦੀ ਨਜ਼ਰ ਚੈੱਕ ਕਰਨ ਦੇ ਉਪਰੰਤ ਸਿਹਤ ਵਿਭਾਗ ਵੱਲੋਂ, ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦੀ ਵੰਡ ਕੀਤੀ ਅਤੇ ਕੈਟਾਰੈਕਟ ਸਰਜਰੀ ਨਾਲ ਸਬੰਧਿਤ ਕੇਸਾਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਵਾਈ ਕੀਤੀ। ਇਸ ਸਮਾਗਮ ਵਿਚ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਵੱਲੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਏ। ਇਸ ਕੈਂਪ ਵਿਚ ਅਲਿਮਕੋ ਸੰਸਥਾ ਵੱਲੋਂ ਅਸੈੱਸਮੈਂਟ ਕੈਂਪ ਵੀ ਲਗਾਇਆ ਅਤੇ ਲਗਭਗ 70 ਵਿਅਕਤੀਆਂ ਨੂੰ ਵ੍ਹੀਲ ਚੇਅਰ, ਗਰਦਨ ਵਾਲਾ ਕਾਲਰ, ਕਮਰ ਤੇ ਲਾਉਣ ਵਾਲੀ ਬੈਲਟ ਅਤੇ ਛੜੀ ਮੁਫ਼ਤ ਵਿਚ ਦਿੱਤੀ ਗਈ। ਜਿਨ੍ਹਾਂ ਬਜ਼ੁਰਗਾਂ ਨੂੰ ਸਰੀਰਕ ਤੌਰ ਤੇ ਫਿਜੀਓਥੈਰੇਪੀ ਦੀ ਜ਼ਰੂਰਤ ਸੀ, ਉਨ੍ਹਾਂ ਕੇਸਾਂ ਵਿਚ ਇਹ ਸੇਵਾਵਾਂ ਦਿੱਤੀਆਂ ਗਈਆਂ। ਇੰਟਰ ਜੇਨਰੇਸ਼ਨਲ ਬਾਊਂਡਿੰਗ ਸਰਗਰਮੀਆਂ ਦੇ ਤਹਿਤ 10 ਸਕੂਲਾਂ ਦੇ 100 ਤੋਂ ਵੱਧ ਬੱਚਿਆਂ ਵੱਲੋਂ ਪੇਂਟਿੰਗ ਮੁਕਾਬਲੇ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮਾਣ ਸਨਮਾਣ ਦੇਣ ਸਬੰਧੀ ਭਾਸ਼ਣ ਮੁਕਾਬਲੇ ਵਿਚ ਹਿੱਸਾ ਲਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੁਮਾਇੰਦਿਆਂ ਵੱਲੋਂ ਇਸ ਮੌਕੇ ਆਮ ਨਾਗਰਿਕਾਂ ਨੂੰ ਸੀਨੀਅਰ ਸਿਟੀਜ਼ਨ ਐਕਟ 2007 ਸਬੰਧੀ ਜਾਣਕਾਰੀ ਦਿੱਤੀ। ਜ਼ਿਲ੍ਹਾ ਮੈਨੇਜਰ ਲੀਡ ਬੈਂਕ ਰਾਜੇਸ਼ ਮੋਹਨ ਭਗਤ ਵੱਲੋਂ ਆਏ ਪ੍ਰਤੀਨਿਧੀ ਵੱਲੋਂ ਬਜ਼ੁਰਗਾਂ ਨੂੰ ਆਨਲਾਈਨ ਵਿੱਤੀ ਲੈਣ ਦੇਣ ਕਰਨ ਸਮੇਂ ਫਰਾਡ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ। ਸਮਾਰੋਹ ਵਿਚ ਸ਼ਾਮਲ ਹੋਏ ਬੱਚਿਆਂ ਅਤੇ ਹੋਰ ਹਾਜ਼ਰ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇੱਕ ਬੂਟਾ ਮਾਂ ਦੇ ਨਾਮ ਵਿਸ਼ੇਸ ਮੁਹਿੰਮ ਦੇ ਤਹਿਤ ਬੂਟਿਆਂ ਦੀ ਵੰਡ ਕੀਤੀ। ਇਸ ਸਮਾਰੋਹ ਵਿਚ ਜ਼ਿਲ੍ਹਾ ਸੁਵਿਧਾ ਕੇਂਦਰ ਵੱਲੋਂ ਲੋਕਾਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਤੇ ਹੋਰ ਸਹੂਲਤਾਂ ਦੇਣ ਲਈ ਆਪਣਾ ਕਾਊਂਟਰ ਲਗਾਇਆ ਅਤੇ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ, ਦਫ਼ਤਰ ਜ਼ਿਲ੍ਹਾ ਸਮਜਿਕ ਸੁਰੱਖਿਆ ਅਫ਼ਸਰ ਸੁਰਜੀਤ ਕੁਮਾਰ ਸੁਪਰਡੈਂਟ ਗਰੇਡ-2 ਹਾਜ਼ਰ ਸਨ। ਪ੍ਰੋਗਰਾਮ ਵਿਚ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਗ੍ਰਾਮ ਪੰਚਾਇਤਾਂ ਦੇ ਮੈਂਬਰ ਵੀ ਹਾਜ਼ਰ ਸਨ।