ਨਸ਼ਾ ਕਰਦਾ ਇਕ ਨੌਜਵਾਨ ਕਾਬੂ
ਨਸ਼ਾ ਕਰਦਾ ਇਕ ਨੌਜਵਾਨ ਕਾਬੂ
Publish Date: Tue, 20 Jan 2026 05:19 PM (IST)
Updated Date: Wed, 21 Jan 2026 04:07 AM (IST)
ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ ਪੁਲਿਸ ਨੇ ਨਸ਼ਾ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਸਐਚਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਹੋਂ ਤੋਂ ਨਵਾਂਸ਼ਹਿਰ ਰੋਡ ਤੇ ਛੋਕਰਾਂ ਨਹਿਰ ਪੁਲ ਤੋਂ ਪਿੰਡ ਛੋਕਰਾ ਵੱਲ ਜਾ ਰਹੀ ਸੀ ਤਾਂ ਉੁੱਥੇ ਸੜਕ ਦੇ ਸੱਜੇ ਪਾਸੇ ਝਾੜੀਆਂ ਚ ਬੈਠਾ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਦਿਖਾਈ ਦਿੱਤਾ। ਉਸ ਨੂੰ ਕਾਬੂ ਕਰ ਕੇ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਵਿਕਰਮਜੀਤ ਉਰਫ਼ ਵਿੱਕੀ ਪੁੱਤਰ ਜਗਦੀਸ਼ ਰਾਮ ਵਾਸੀ ਮੁਹੱਲਾ ਆਰਨਹਾਲੀ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।