350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸਫਲਤਾ 'ਤੇ ਸਨਮਾਨ ਸਮਾਗਮ ਕਰਵਾਇਆ
350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸਫਲਤਾ 'ਤੇ ਸਨਮਾਨ ਸਮਾਗਮ ਕਰਵਾਇਆ
Publish Date: Thu, 05 Feb 2026 05:01 PM (IST)
Updated Date: Thu, 05 Feb 2026 05:05 PM (IST)

ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵੇਂ ਸਾਲਾਨਾ ਮਹਾਨ ਕੀਰਤਨ ਦਰਬਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ। ਇਸ ਮੌਕੇ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਨ ਲਈ ਰੋਟਰੀ ਭਵਨ ਵਿਖੇ ਸ਼ੁਕਰਾਨਾ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਭਾਈ ਸਰਬਜੀਤ ਸਿੰਘ, ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਨਰੰਗ ਸਿੰਘ, ਬਰਜਿੰਦਰ ਸਿੰਘ ਹੁਸੈਨਪੁਰ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ, ਜੇਕੇ ਦੱਤਾ, ਪਰਵਿੰਦਰ ਬੱਤਰਾ, ਐਡਵੋਕੇਟ ਵਿਸ਼ਾਲ ਸ਼ਰਮਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ਼ਿਰਕਤ ਕੀਤੀ। ਗਿਆਨੀ ਸਰਬਜੀਤ ਸਿੰਘ ਨੇ 7ਵੇਂ ਮਹਾਨ ਕੀਰਤਨ ਦਰਬਾਰ, 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਤੇ ਜਿੱਥੇ ਵਾਹਿਗੁਰੂ ਸ਼ੁਕਰਾਨਾ ਕੀਤਾ। ਉੱਥੇ ਸਮੁੱਚੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਦੀਦਾਰ ਸਿੰਘ ਗਹੂੰਣ ਸੇਵਾਮੁਕਤ ਡੀਐੱਸਪੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।।ਇਸ ਮੌਕੇ ਬਰਜਿੰਦਰ ਸਿੰਘ ਹੁਸੈਨਪੁਰ ਵੱਲੋਂ ਵੱਖ-ਵੱਖ ਅਦਾਰਿਆਂ ਵੱਲੋਂ ਆਈਆਂ ਹੋਈਆਂ ਜਥੇਬੰਦੀਆਂ ਅਤੇ ਸਿਰਮੌਰ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ। ਲਲਿਤ ਮੋਹਨ ਪਾਠਕ ਨੇ ਕੀਰਤਨ ਦਰਬਾਰ ਅਤੇ ਸ਼ਹੀਦੀ ਸਮਾਗਮ ਦੀ ਅਪਾਰ ਸਫਲਤਾ ਤੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਭਾਈ ਸਰਬਜੀਤ ਸਿੰਘ, ਬਾਬਾ ਨਰੰਗ ਸਿੰਘ, ਬਰਜਿੰਦਰ ਸਿੰਘ ਹੁਸੈਨਪੁਰ, ਲਲਿਤ ਮੋਹਨ ਪਾਠਕ ਬੱਲੂ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਚਿੰਟੂ ਅਰੋੜਾ, ਪਰਵਿੰਦਰ ਬੱਤਰਾ ਅਤੇ ਗੋਪਾਲ ਮੋਹਨ ਸ਼ਾਰਦਾ ਵੀ ਸ਼ਾਮਲ ਸਨ। ਜਥੇਬੰਦੀਆਂ ਤੋਂ ਇਲਾਵਾ ਰਜਿੰਦਰ ਸਿੰਘ ਕੰਗਾਰੂ ਐਬਰਾਡ, ਸਿਮਰਤਪਾਲ ਸਿੰਘ ਮੂੰਮ, ਸਰਦਾਰਨੀ ਨਰਿੰਦਰ ਕੌਰ, ਜਸਪਾਲ ਸਿੰਘ ਸੜੋਆ, ਪਰਮਜੀਤ ਸਿੰਘ ਲਧਾਣਾ ਝਿੱਕਾ, ਪਰਮਜੀਤ ਸਿੰਘ ਯੂ ਐੱਸ ਏ, ਚਰਨ ਸਿੰਘ ਉੜਾਪੜ, ਨਰਿੰਦਰ ਕੌਰ, ਸੁਰਜੀਤ ਸਿੰਘ ਮਹਿਤਪੁਰੀ, ਨਿਰਮਲ ਕੌਰ, ਮਾਤਾ ਅਵਤਾਰ ਕੌਰ ਦੇਨੋਵਾਲ, ਅਮਰੀਕ ਸਿੰਘ ਸੈਂਭੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਉੱਤਮ ਸਿੰਘ ਸੇਠੀ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਵਿੱਤ ਸਕੱਤਰ, ਜਗਜੀਤ ਸਿੰਘ ਬਾਟਾ, ਪਰਮਿੰਦਰ ਸਿੰਘ ਕੰਵਲ, ਮਨਮੋਹਨ ਸਿੰਘ ਕੰਵਲ, ਦਲਜੀਤ ਸਿੰਘ ਬਡਵਾਲ, ਬਖਸ਼ੀਸ਼ ਸਿੰਘ ਸੈਣੀ, ਰਾਮ ਪਾਲ, ਮਨਜੀਤ ਸਿੰਘ ਮਹਿਤਪੁਰ, ਗੁਰਚਰਨ ਸਿੰਘ ਪਾਬਲਾ, ਸਿੰਘ, ਸੁਰਿੰਦਰ ਸਿੰਘ, ਗੁਰਬਖਸ਼ ਸਿੰਘ ਅਤੇ ਹੋਰ ਸੁਸਾਇਟੀ ਮੈਂਬਰ ਵੀ ਮੌਜੂਦ ਸਨ।