- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਜਗਤਪੁਰ ਵਿਖੇ ਮੁਫ਼ਤ ਆਯੂਸ਼ ਮੈਡੀਕਲ ਜਾਂਚ ਕੈਂਪ ਲਗਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਸਰਬਜੀਤ ਕੌਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਜਗਤਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਰਪੰਚ ਗੁਰਦਾਵਰ ਸਿੰਘ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਕੈਂਪ ਵਿਚ ਡਾ. ਸ਼ੁਭਕਾਮਨਾ ਅਤੇ ਡਾ. ਰਮਗੀਤ ਕੁਮਾਰੀ ਨੇ ਮਰੀਜ਼ਾਂ ਦਾ ਚੈੱਕ ਅਪ ਕੀਤਾ ਅਤੇ ਆਯੁਰਵੇਦ ਦਵਾਈਆਂ ਦਿੱਤੀਆਂ। ਇਸ ਕੈਂਪ ਵਿਚ ਹੋਮਿਓਪੈਥੀ ਵਿਭਾਗ ਵੱਲੋਂ ਡਾ. ਅਮਰਿੰਦਰ ਸਿੰਘ ਅਤੇ ਡਾ. ਹਰਦੀਪ ਸਿੰਘ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ। ਇਸ ਮੌਕੇ ਜਸਵਿੰਦਰ ਸਿੰਘ ਅਤੇ ਇੰਦਰਜੀਤ ਕੌਰ ਫਾਰਮਾਸਿਸਟ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ। ਕੈਂਪ ਵਿਚ ਆਯੁਰਵੈਦਿਕ ਵਿਭਾਗ ਵੱਲੋਂ 434 ਅਤੇ ਹੋਮਿਓਪੈਥੀ ਵਿਭਾਗ ਵੱਲੋਂ 315 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਕੈਂਪ ਇੰਚਾਰਜ ਡਾ. ਰਮਨਦੀਪ ਕੁਮਾਰ ਅਤੇ ਡਾ. ਹਰਜਿੰਦਰ ਸਿੰਘ ਵੱਲੋਂ ਮਰੀਜ਼ਾਂ ਨੂੰ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਤੋਖ ਲਾਲ, ਜੰਗ ਬਹਾਦਰ, ਸੁਨੀਲ ਕੁਮਾਰ, ਬਲਵੀਰ ਸਿੰਘ ਦਿਓਲ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਸੋਢੀ ਰਾਮ, ਮੁਲਖ ਰਾਜ, ਬਲਕਾਰ ਸਿੰਘ, ਸਾਹਿਬ ਸਿੰਘ, ਖੁਸ਼ਵੰਤ ਆਦਿ ਹਾਜ਼ਰ ਸਨ।