ਔੜ ਵਿਖੇ ਪੁਲਿਸ ਤੇ ਨੌਜਵਾਨਾਂ ਨੇ ਫਰੈਂਡਲੀ ਮੈਚ ਖੇਡਿਆ ਔੜ ਵਿਖੇ ਪੁਲਿਸ ਅਤੇ ਨੌਜਵਾਨਾਂ 'ਚ ਫ੍ਰੈਂਡਲੀ ਮੈਚ ਖੇਡਿਆ
Publish Date: Sat, 31 Oct 2026 04:39 PM (IST)
Updated Date: Sat, 31 Oct 2026 04:41 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਡੀਐੱਸਪੀ ਪੰਕਜ ਸ਼ਰਮਾ ਦੀਆਂ ਹਦਾਇਤਾਂ ਤਹਿਤ ਪੁਲਿਸ ਥਾਣਾ ਔੜ ਦੀ ਐੱਸਐੱਚਓ ਨਰੇਸ਼ ਕੁਮਾਰੀ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵੱਲੋਂ ਇਲਾਕੇ ਦੇ ਨੌਜਵਾਨਾਂ ਨਾਲ ਇਕ ਵਾਲੀਬਾਲ ਦਾ ਫ੍ਰੈਂਡਲੀ ਮੈਚ ਖੇਡਿਆ ਗਿਆ। ਐੱਸਐੱਚਓ ਨਰੇਸ਼ ਕੁਮਾਰੀ ਨੇ ਦੱਸਿਆ ਕਿ ਇਸ ਤਹਿਤ ਨੌਜਵਾਨਾਂ ਨੂੰ ਜਿਥੇ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ। ਉਥੇ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਹੋਰਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਅਤੇ ਨਸ਼ਾ ਛੱਡਣ ਦੇ ਚਾਹਵਾਨਾਂ ਨੂੰ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾ ਕੇ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਸਾਰਥਕ ਬਣਾਉਣ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ੇ ਦੀ ਸਪਲਾਈ ਅਤੇ ਵਿਕਰੀ ਦੀ ਚੇਨ ਨੂੰ ਤੋੜਣ ਲਈ ਲੋਕਾਂ ਦਾ ਸਾਥ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਸ਼ਕੀ ਵਿਅਕਤੀਆਂ ਦੀ ਜਾਣਕਾਰੀ ਸਮੇਂ ਸਮੇਂ ਸਿਰ ਪੁਲਿਸ ਨੂੰ ਦੇਣ ਤਾਂ ਜੋ ਪੁਲਿਸ ਵੱਲੋਂ ਮੌਕੇ ਤੇ ਕਾਰਵਾਈ ਕਰਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਂਦਾ ਹੈ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਯੋਗ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਕਸਬਾ ਔੜ ਦੇ ਨੌਜਵਾਨ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।