ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ
Publish Date: Sat, 31 Oct 2026 04:47 PM (IST)
Updated Date: Sat, 31 Oct 2026 04:50 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ। ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ। ਉਪਰੰਤ ਖੁੱਲੇ ਪੰਡਾਲਾਂ ਵਿਚ ਸਜੇ ਦੀਵਾਨ ਵਿਚ ਭਾਈ ਗੁਰਮੁਖ ਸਿੰਘ-ਸਤਨਾਮ ਸਿੰਘ ਹਜ਼ੂਰੀ ਰਾਗੀ, ਭਾਈ ਜੋਗਾ ਸਿੰਘ, ਭਾਈ ਹਰਮੇਸ਼ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਦੇਵ ਸਿੰਘ ਬੰਗਾ ਤੇ ਰਾਗੀ ਸਭਾ ਦੇ ਸਮੂਹ ਜਥਿਆਂ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਥ ਦੇ ਮਹਾਨ ਕੀਰਤਨੀਏ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਲਾਡੀ ਨੇ ਸ਼ਬਦ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਪੰਥ ਦੇ ਮਹਾਨ ਵਿਦਵਾਨ ਗਿਆਨੀ ਹਰਵਿੰਦਰ ਸਿੰਘ ਸ਼੍ਰੀ ਗੰਗਾ ਨਗਰ ਵਾਲਿਆਂ ਨੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੁਆਰਾ ਰਚੀ ਗੁਰਬਾਣੀ ਦੀ ਸਾਂਝ ਸੰਗਤਾਂ ਨਾਲ ਪਾਈ। ਆਪਣੇ ਆਪ ਨੂੰ ਗੁਰੂ ਸਾਹਿਬ ਨੂੰ ਸਮਰਪਿਤ ਕਰਕੇ ਜੀਵਨ ਸਫਲ ਕਰਨ ਦੀ ਪ੍ਰੇਰਣਾ ਕੀਤੀ। ਸਮਾਗਮ ਵਿਚ ਸੁਰਜੀਤ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਬਾਬਾ ਜੋਗਿੰਦਰ ਸਿੰਘ, ਜੱਥੇਦਾਰ ਸਵਰਨਜੀਤ ਸਿੰਘ, ਸਤਨਾਮ ਸਿੰਘ ਲਾਦੀਆਂ, ਰਘਵੀਰ ਸਿੰਘ, ਦਿਲਜੀਤ ਸਿੰਘ ਕਰੀਹਾ, ਗੁਰਮੀਤ ਸਿੰਘ ਝੰਡੇਰਾਂ, ਭਾਈ ਮੋਹਨ ਸਿੰਘ ਪੂਨੀਆ, ਗਿਆਨੀ ਪਰਮਜੀਤ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਬੀਬੀ ਜਸਵਿੰਦਰ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਰਣਜੀਤ ਕੌਰ, ਬਲਵਿੰਦਰ ਕੌਰ, ਗਿਆਨੀ ਗੁਲਾਬ ਸਿੰਘ, ਭੁਪਿੰਦਰ ਕੌਰ, ਗੁਰਦੀਪ ਕੌਰ, ਕੁਲਵੰਤ ਕੌਰ, ਕਮਲਜੀਤ ਕੌਰ, ਕੁਲਵੰਤ ਸਿੰਘ ਖਾਲਸਾ, ਇੰਦਰਜੀਤ ਸਿੰਘ ਬਾਹੜਾ, ਮਨਜੀਤ ਸਿੰਘ, ਜਗਜੀਤ ਸਿੰਘ, ਲਖਬੀਰ ਸਿੰਘ ਜੀਂਦੋਵਾਲ, ਕੁਲਜਿੰਦਰਜੀਤ ਸਿੰਘ ਸੋਢੀ, ਮਨਮਿੰਦਰ ਸਿੰਘ ਭੋਗਲ, ਪਰਮਜੀਤ ਸਿੰਘ ਜੌਹਰ, ਮਾਸਟਰ ਪਰਮਜੀਤ ਸਿੰਘ ਝਿੱਕਾ, ਅਵਤਾਰ ਸਿੰਘ ਗੋਬਿੰਦਪੁਰ, ਨੰਬਰਦਾਰ ਸਵਰਨ ਸਿੰਘ ਕਾਹਮਾ, ਸੁਖਵਿੰਦਰ ਸਿੰਘ ਰਾਜਾ, ਧਰਮਿੰਦਰ ਸਿੰਘ ਕਲੇਰਾਂ, ਜਰਨੈਲ ਸਿੰਘ, ਰੰਮੀ ਅਰੋੜਾ, ਇਕਬਾਲ ਸਿੰਘ ਸਮੇਤ ਸਟੇਜ ਸੈਕਟਰੀ ਭਾਈ ਤਰਲੋਚਨ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।