ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ ਚ ਨਗਰ ਨਿਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ, ਸਿੱਖ ਨੌਜਵਾਨ ਸਭਾ , ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ। ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਤੋਂ ਅਰਦਾਸ ਉਪਰੰਤ ਸ਼ੁਰੂ ਹੋਇਆ। ਨਗਰ ਕੀਰਤਨ ਪਿੰਡ ਜੀਂਦੋਵਾਲ ਤੋਂ ਹੁੰਦਾ ਹੋਇਆ ਮੇਨ ਰੋਡ, ਰੇਲਵੇ ਰੋਡ, ਪੂੰਨੀਆਂ ਰੋਡ, ਮੁਕੰਦਪੁਰ ਰੋਡ ਅਤੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਕੀਰਤਨੀ ਜਥੇ ਭਾਈ ਗੁਰਮੁਖ ਸਿੰਘ, ਭਾਈ ਸਤਨਾਮ ਸਿੰਘ ਅਤੇ ਸੰਗਤਾਂ ਵੱਲੋਂ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸ਼ਰਧਾਲੂਆਂ ਵੱਲੋਂ ਥਾਂ-ਥਾਂ ਫੁੱਲਾਂ ਦੀ ਬਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਸੁਲਤਾਨਵਿੰਡ, ਜਥੇ. ਸੁਖਦੇਵ ਸਿੰਘ ਭੌਰ ਸਾਬਕਾ ਜਨਰਲ ਸਕੱਤਰ ਐੱਸਜੀਪੀਸੀ, ਜਥੇ. ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਐੱਸਜੀਪੀਸੀ, ਕਥਾ ਵਾਚਕ ਭਾਈ ਪਲਵਿੰਦਰ ਸਿੰਘ, ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਹਲਕਾ ਇੰਚਾਰਜ ਆਪ ਕੁਲਜੀਤ ਸਿੰਘ ਸਰਹਾਲ, ਸ਼ਿਅਦ ਆਗੂ ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਕਾਂਗਰਸ ਆਗੂ ਸੁਦੇਸ਼ ਕੁਮਾਰ ਸਾਬਕਾ ਡੀਜੀਪੀ, ਕਾਂਗਰਸ ਆਗੂ ਹੁਸਨ ਲਾਲ ਆਈਏਐਸ, ਕਾਂਗਰਸ ਆਗੂ ਕਰਮਜੀਤ ਸਿੰਘ ਬਿੱਟੂ, ਜਥੇ. ਸਤਨਾਮ ਸਿੰਘ ਲਾਦੀਆਂ, ਪ੍ਰਿੰ. ਡਾ. ਰਣਜੀਤ ਸਿੰਘ, ਦਿਲਬਾਗ ਸਿੰਘ ਬਾਗੀ ਪ੍ਰਧਾਨ ਰੋਟਰੀ ਕਲੱਬ ਬੰਗਾ ਗਰੀਨ, ਜਥੇ. ਤਰਲੋਕ ਸਿੰਘ ਫਲੋਰਾ, ਕੁਲਜਿੰਦਰਜੀਤ ਸਿੰਘ ਸੋਢੀ, ਗਾਇਕ ਅਮਰਦੀਪ ਬੰਗਾ ਨੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਲਈ ਕਿਹਾ। ਇਸ ਮੌਕੇ ਸੁਖਵਿੰਦਰ ਸਿੰਘ ਧਾਮੀ, ਜਸਵਿੰਦਰ ਸਿੰਘ ਮਾਨ, ਪਰਵੀਨ ਬੰਗਾ, ਅਮਰੀਕ ਸਿੰਘ ਸੋਨੀ, ਹੈਡ ਮਾਸਟਰ ਰਜਿੰਦਰ ਸਿੰਘ ਵਾਲੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਜੀਂਦੋਵਾਲ, ਸਾਬਕਾ ਸਰਪੰਚ ਲਖਵੀਰ ਸਿੰਘ ਜੀਂਦੋਵਾਲ, ਸਤਵੰਤ ਸਿੰਘ, ਪਰਮਜੀਤ ਸਿੰਘ ਪੰਮਾ, ਮਨਮਿੰਦਰ ਸਿੰਘ ਭੋਗਲ, ਨਰਿੰਦਰਜੀਤ ਰੱਤੂ, ਮਨਦੀਪ ਸਿੰਘ ਗੋਬਿੰਦਪੁਰ, ਅਮਰੀਕ ਸਿੰਘ ਨੰਬਰਦਾਰ, ਰਣਜੀਤ ਸਿੰਘ ਪੂੰਨੀ, ਗੁਰਪ੍ਰੀਤ ਕੌਰ, ਭੁਪਿੰਦਰ ਕੌਰ, ਨਵਨੀਤ ਕੌਰ, ਜੋਹਲੀ ਚੰਦੇਲ, ਬਿਮਲਜੀਤ ਕੌਰ, ਸਤਨਾਮ ਸਿੰਘ, ਉਂਕਾਰ ਸਿੰਘ, ਹਰਪਾਲ ਸਿੰਘ ਸਿੱਧੂ, ਸੁਖਮਨ ਸਿੰਘ, ਬਲਜਿੰਦਰ ਸਿੰਘ ਬੱਲੀ, ਜਸਪਾਲ ਸਿੰਘ ਗਿੱਧਾ, ਪਰਮਜੀਤ ਸਿੰਘ, ਜਗਜੀਤ ਸਿੰਘ ਜੇਜੇ, ਸਰਬਜੀਤ ਸਿੰਘ ਮਨੀ, ਸਿੰਮੀ ਪੋਪਲੀ, ਲਵਪ੍ਰੀਤ ਸਿੰਘ ਸੋਢੀ, ਕਮਲਜੀਤ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਗੁਰਬਚਨ ਸਿੰਘ, ਕਮਲਜੀਤ ਸਿੰਘ ਗੋਬਿੰਦਪੁਰ, ਜਸਵੰਤ ਸਿੰਘ, ਅਮਰਦੀਪ ਸਿੰਘ, ਨਿਰਮਲ ਸਿੰਘ, ਅੰਮ੍ਰਿਤ ਪਾਲ ਸਿੰਘ ਸਿੱਧੂ, ਭਾਈ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।