- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਮਤਿ ਸਮਾਗਮ ਕਰਵਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ। ਸਮਾਗਮ ਦਾ ਆਰੰਭ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਇਆ। ਉਪਰੰਤ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਅੰਮ੍ਰਿਤਮਈ ਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ। ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਸਮਾਗਮ ਦੀ ਸੰਪੂਰਨਤਾ ਸਮੇਂ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਹਾਜ਼ਰ ਸੰਗਤਾਂ, ਰਾਗੀ ਜਥਿਆਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਟਰੱਸਟ ਅਤੇ ਸੁਸਾਇਟੀ ਵੱਲੋਂ ਪਹੁੰਚੇ ਹੋਏ ਪਤਵੰਤੇ ਸੱਜਣਾਂ ਅਤੇ ਸਹਿਯੋਗੀ ਸੇਵਾਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਜਥੇ. ਸਤਨਾਮ ਸਿੰਘ ਲਾਦੀਆਂ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਭਾਈ ਹਰਜਿੰਦਰ ਸਿੰਘ ਰਾਮਪੁਰ ਅਟਾਰੀ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜਥੇ. ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਢਾਹਾਂ, ਮਹਿੰਦਰ ਸਿੰਘ ਢਾਹਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਬਹਾਦਰ ਸਿੰਘ ਮਜਾਰੀ, ਬੂਟਾ ਸਿੰਘ ਢੰਢੂਹਾ, ਬਲਦੇਵ ਸਿੰਘ ਜੱਸੋ ਮਜਾਰਾ, ਬਾਬਾ ਦਲਜੀਤ ਸਿੰਘ ਕਰੀਹਾ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਕੁਲਜਿੰਦਰ ਜੀਤ ਸਿੰਘ ਸੋਢੀ, ਉੱਤਮ ਸਿੰਘ ਸੇਠੀ, ਤਰਲੋਕ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਪਰਮਿੰਦਰ ਸਿੰਘ ਕੰਵਲ, ਜਗਦੀਪ ਸਿੰਘ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਮਹਿੰਦਰ ਪਾਲ ਸਿੰਘ, ਡਾ. ਬਲਵਿੰਦਰ ਸਿੰਘ, ਦਵਿੰਦਰ ਕੌਰ, ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਹੋਰ ਸਮੂਹ ਸਟਾਫ ਅਤੇ ਵਿਦਿਆਰਥੀ ਤੇ ਇਲਾਕੇ ਦੀ ਸੰਗਤ ਹਾਜਰ ਸੀ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵੱਲੋਂ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ।