ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Sat, 28 Nov 2026 05:22 PM (IST)
Updated Date: Sat, 28 Nov 2026 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ-ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਸਮੇਂ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ।।ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ ਲਈ ਪ੍ਰੇਰਿਆ ਅਤੇ ਦਿਨੋ-ਦਿਨ ਵੱਧ ਰਹੇ ਪਾਖੰਡਵਾਦ, ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਬਚਣ ਲਈ ਚੇਤੰਨ ਕੀਤਾ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਇਕੱਤਰ ਹੋਈਆਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਟਰੱਸਟ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਹਸਪਤਾਲ, ਸਕੂਲ ਤੇ ਕਾਲਜਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਡਾ ਸੁਨੇਹਾ ਸੇਵਾ ਅਤੇ ਸਿਮਰਨ ਹੈ, ਅਤੇ ਟਰੱਸਟ ਇਸੇ ਸੇਵਾ ਭਾਵਨਾ ਨਾਲ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਦਿਨ-ਰਾਤ ਕੰਮ ਕਰ ਰਿਹਾ ਹੈ। ਸਤਨਾਮ ਸਿੰਘ ਲਾਦੀਆਂ ਅਤੇ ਭਾਈ ਜੋਗਾ ਸਿੰਘ ਨੇ ਸਟੇਜ ਸੰਚਾਲਨਾ ਕੀਤੀ। ਗੁਰਮਤਿ ਸਮਾਗਮ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਐਮਐਲਏ ਬੰਗਾ, ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ, ਪਰਮਜੀਤ ਸਿੰਘ ਸਾਬਕਾ ਐਸਪੀ, ਜਗਜੀਤ ਸਿੰਘ ਸੋਢੀ, ਬੀਬੀ ਬਲਵਿੰਦਰ ਕੌਰ, ਦਰਸ਼ਨ ਸਿੰਘ ਮਾਹਿਲ, ਦਵਿੰਦਰ ਸਿੰਘ ਢਿੱਲੋਂ, ਜਥੇ. ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਇੰਦਰਜੀਤ ਸਿੰਘ ਵਾਰੀਆ ਮੁੱਖ ਸੇਵਾਦਾਰ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਤਰਲੋਚਨ ਸਿੰਘ ਵਾਰੀਆ, ਕੰਵਰ ਰਾਜਮਿੰਦਰ ਸਿੰਘ ਢਾਹਾਂ, ਸੋਹਨ ਲਾਲ ਢੰਡਾ, ਨਵਦੀਪ ਸਿੰਘ ਅਨੋਖਰਵਾਲ, ਮਹਿੰਦਰ ਸਿੰਘ ਢਾਹਾਂ, ਜਥੇ. ਤਰਲੋਕ ਸਿੰਘ ਫਲੋਰਾ ਹੀਉਂ, ਬਲਵੀਰ ਸਿੰਘ ਕੰਗਰੌੜ, ਬਹਾਦਰ ਸਿੰਘ ਮਜਾਰੀ, ਜੋਗਾ ਸਿੰਘ ਖਾਨਪੁਰ, ਸਤਨਾਮ ਸਿੰਘ ਢਾਹਾਂ, ਮਾ. ਗੁਰਚਰਨ ਸਿੰਘ ਬਸਿਆਲਾ, ਸਰਬਇੰਦਰ ਸਿੰਘ ਠੀਂਡਾ, ਡਾ. ਗਗਨਦੀਪ ਸਿੰਘ ਨਵਾਂਸ਼ਹਿਰ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਜਸਵੀਰ ਸਿੰਘ ਨੂਰਪੁਰ, ਡਾ. ਹਰਮੇਸ਼ ਘਟਾਰੋਂ, ਗਿ. ਮੇਹਰ ਸਿੰਘ ਸਕੋਹਪੁਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਦਵਿੰਦਰ ਸਿੰਘ ਕਲਸੀ, ਭਾਈ ਸਤਨਾਮ ਸਿੰਘ ਢਾਹਾਂ, ਸੁਰਿੰਦਰ ਸਿੰਘ ਮਾਨ, ਰਾਜਿੰਦਰ ਸਿੰਘ ਢੰਢਵਾੜ, ਸੁਰਿੰਦਰ ਸਿੰਘ ਬਾਹੜੋਵਾਲ ਨੇ ਹਾਜ਼ਰੀਆਂ ਭਰੀਆਂ।