ਗੁਰੂ ਨਾਨਕ ਸਾਹਿਬ ਦੇ ਉਪਦੇਸ਼ ਰਹਿੰਦੀ ਦੁਨੀਆ ਤੱਕ ਸਾਰਥਕ : ਗਿਆਨੀ ਜਸਵਿੰਦਰ ਸਿੰਘ ਦਰਦੀ ਗੁਰਦੁਆਰਾ ਟਾਹਲੀ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਇਆ
Publish Date: Sun, 27 Sep 2026 05:26 PM (IST)
Updated Date: Mon, 28 Sep 2026 04:03 AM (IST)
ਗੁਰਦੁਆਰਾ ਟਾਹਲੀ ਸਾਹਿਬ ਚ ਗੁਰਮਤਿ ਸਮਾਗਮ ਕਰਵਾਇਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਸਾਹਿਬ ਦੇ 557 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰਮਤਿ ਸਮਾਗਮਾਂ ਦੀ ਲੜੀ ਦੀ ਅਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਬਹੁਤ ਹੀ ਸ਼ਾਨਦਾਰ ਢੰਗ ਨਾਲ ਹੋਈ। ਇਸ ਸਮਾਗਮ ਵਿਚ ਨਵਾਂਸ਼ਹਿਰ ਦੇ ਨਾਲ-ਨਾਲ ਇਲਾਕੇ ਦੇ ਪਿੰਡਾਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਸਮਾਗਮ ਦੀ ਅਰੰਭਤਾ ਗੁਰਦੁਆਰਾ ਸਾਹਿਬ ਵਿਖੇ ਸੋਦਰ ਰਹਿਰਾਸ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਹੋਈ। ਸਭ ਤੋਂ ਪਹਿਲਾਂ ਭਾਈ ਸਿਮਰਨਜੀਤ ਸਿੰਘ ਹਜੂਰੀ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਨਾਨਕ ਸਾਹਿਬ ਜੀ ਜਨਮ ਸਮੇਂ ਦੇ ਹਲਾਤਾਂ ਦਾ ਵਿਸਥਾਰਪੂਰਵਕ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਵੱਲੋਂ ਮਨੁੱਖਤਾ ਦੇ ਭਲੇ ਲਈ ਦਿੱਤੇ ਗਏ ਉਪਦੇਸ਼ ਰਹਿੰਦੀ ਦੁਨੀਆਂ ਤੱਕ ਸਾਰਥਕ ਰਹਿਣਗੇ। ਗਿਆਨੀ ਜਸਵਿੰਦਰ ਸਿੰਘ ਹੈਡ ਗ੍ਰੰਥੀ ਨੇ ਆਉਣ ਵਾਲੇ ਸਮਾਗਮਾਂ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਬੇਨਤੀ ਕੀਤੀ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਅਤੇ ਵੱਖ-ਵੱਖ ਪਿੰਡਾਂ ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਲਈ ਬੇਨਤੀ ਕੀਤੀ। ਮੰਚ ਸੰਚਾਲਨ ਦੀ ਸੇਵਾ ਤਰਲੋਚਨ ਸਿੰਘ ਖਟਕੜ ਕਲਾਂ ਵੱਲੋਂ ਨਿਭਾਈ ਗਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਸਮਾਗਮ ਚ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਦਲਬਾਰਾ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ, ਬਲਬੀਰ ਸਿੰਘ, ਗੋਪੀ ਚੌਧਰੀ, ਜੱਸਾ ਸੈਣੀ, ਕਮਲਜੀਤ ਸਿੰਘ, ਮਨਮੋਹਨ ਸਿੰਘ, ਨਵਦੀਪ ਸਿੰਘ, ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਰਮਣੀਕ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ, ਪਲਵਿੰਦਰ ਸਿੰਘ ਕਰਿਆਮ, ਕੁਲਜੀਤ ਸਿੰਘ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਡਾ. ਭਗਵਾਨ ਸਿੰਘ, ਗਿਆਨ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ ਸੇਠੀ, ਦਲਜੀਤ ਸਿੰਘ, ਬਖਸ਼ੀਸ਼ ਸਿੰਘ, ਗੋਪਾਲ ਮੋਹਨ ਸ਼ਾਰਦਾ, ਪਰਵਿੰਦਰ ਬੱਤਰਾ, ਸਤਵੀਰ ਸਿੰਘ, ਪਰਮਜੀਤ ਸਿੰਘ, ਮਹਿੰਦਰ ਪਾਲ, ਚੰਦਰ, ਊਧਮ ਸਿੰਘ, ਭਾਈ ਮਨਜੀਤ ਸਿੰਘ, ਰਾਮਪਾਲ ਰਾਏ, ਗੁਰਪਾਲ ਸਿੰਘ ਅਤੇ ਅਮਰੀਕ ਸਿੰਘ ਸੈਂਹਬੀ ਆਦਿ ਹਾਜ਼ਰ ਸਨ।