
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਹੋਂ ਤੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਾਹੋਂ ਬੱਸ ਸਟੈਂਡ ਤੋਂ ਇਕ ਵਿਸ਼ੇਸ਼ ਜਥਾ ਸੱਚਖੰਡ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਮੰਦਰ, ਸ੍ਰੀ ਗੁਰੂ ਰਵਿਦਾਸ ਮੰਦਰ, ਬਾਘਾ ਬਾਰਡਰ ਦੇ ਦਰਸ਼ਨਾਂ ਲਈ ਬਲਾਕ ਇੰਚਾਰਜ ਰਜਿੰਦਰ ਸਿੰਘ ਟੋਨੀ, ਸੀਨੀਅਰ ਆਗੂ ਭਗਤ ਰਾਮ, ਬਲਵਿੰਦਰ ਸਿੰਘ ਅਤੇ ਸੂਬੇਦਾਰ ਤਰਸੇਮ ਲਾਲ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਅਤੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਤੋਰਿਆ। ਇਸ ਮੌਕੇ ਤੀਰਥ ਯਾਤਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲਖਵਿੰਦਰ ਸਿੰਘ ਲੱਖੀ ਨੇ ਕਿਹਾ ਇਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੋਟਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਾਸ਼ੀ ਬੈਂਕ ਖਾਤੇ ਵਿਚ ਪਾਈ ਜਾ ਚੁੱਕੀ ਹੈ। ਇਸ ਮੌਕੇ ਯਾਤਰੀਆਂ ਵਿਚ ਵਿਸ਼ੇਸ਼ ਉਤਸਾਹ ਦੇਖਣ ਨੂੰ ਮਿਲਿਆ ਯਾਤਰੀਆਂ ਨੇ ਕਿਹਾ ਕਿ ਸਾਲ 2027 ਵਿਚ ਉਹ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਦੁਬਾਰਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਸੁਭਾਸ਼ ਚੰਦਰ, ਰਜਿੰਦਰ ਕੁਮਾਰ ਟੋਨੀ, ਸ਼ਹਿਰੀ ਪ੍ਰਧਾਨ ਯੋਗੇਸ਼ ਕੁਮਾਰ ਜੋਗਾ, ਸੂਬੇਦਾਰ ਤਰਸੇਮ ਲਾਲ ਸਾਬਕਾ ਕੌਂਸਲਰ, ਸੋਮਾ ਦੇਵੀ, ਸ਼ੇਰ ਸਿੰਘ ਸ਼ੇਰਾ, ਅਮਨਦੀਪ ਕੌਰ, ਅਕਵਿੰਦਰ ਕੌਰ, ਬਲਵਿੰਦਰ ਸਿੰਘ, ਮਨਜੀਤ ਕੌਰ, ਦਿਲਬਾਗ, ਸਤਿੰਦਰ ਸਿੰਘ, ਚਮਨ ਸਬਰਵਾਲ, ਰਾਜ ਕੁਮਾਰੀ, ਬਿਮਲਾ, ਰਾਣੀ ਸਿੰਘ, ਸੁਰਜੀਤ ਕੌਰ, ਮਾਸਟਰ ਬਖਸ਼ੀਸ਼ ਸਿੰਘ, ਸੁਖਵਿੰਦਰ ਕੌਰ, ਜਗਤਾਰ ਸਿੰਘ ਤਾਰੀ, ਬਲਵੀਰ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ, ਮੀਨਾ ਸ਼ਰਮਾ ਹੋਰ ਯਾਤਰੀ ਅਤੇ ਪਾਰਟੀ ਦੇ ਅਹੁਦੇਦਾਰ ਸ਼ਾਮਲ ਸਨ।