ਪਿੰਡ ਕਟਵਾਰਾ ’ਚ ਵਿਸ਼ਾਲ ਲੋਕ ਮਿਲਣੀ ਕਰਵਾਈ ਪਿੰਡ ਕਟਵਾਰਾ ਵਿਖੇ ਵਿਸ਼ਾਲ ਲੋਕ ਮਿਲਣੀ ਕਰਵਾਈ
Publish Date: Sun, 25 Oct 2026 05:09 PM (IST)
Updated Date: Sun, 25 Oct 2026 05:10 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪਿੰਡ ਕਟਵਾਰਾ ਵਿਖੇ ਪਿੰਡ ਵਾਸੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਵੱਡੇ ਇਕੱਠ ਨਾਲ ਇੱਕ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ। ਇਸ ਮੀਟਿੰਗ ਵਿਚ ਸਰਪੰਚ, ਪੰਚਾਂ, ਨੰਬਰਦਾਰ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡ ਦੇ ਵਿਕਾਸ, ਸਰਕਾਰੀ ਯੋਜਨਾਵਾਂ ਅਤੇ ਸਮਾਜਿਕ ਸੁਧਾਰਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਸਤਨਾਮ ਜਲਾਲਪੁਰ ਨੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਵੱਡੀ ਆਰਥਿਕ ਰਾਹਤ ਦਿੰਦਿਆਂ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜਿਸ ਨਾਲ ਪਿੰਡ ਦੇ ਜ਼ਿਆਦਾਤਰ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਔਰਤਾਂ ਦੇ ਸਸ਼ਕਤੀਕਰਨ ਲਈ ਸਰਕਾਰ ਦੀਆਂ ਵਿਸ਼ੇਸ਼ ਯੋਜਨਾਵਾਂ, ਜਿਵੇਂ ਕਿ ਮਾਵਾ-ਧੀਆਂ ਯੋਜਨਾ ਅਤੇ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ, ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾ ਰਹੀਆਂ ਹਨ। ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਗਲੀਆਂ-ਨਾਲੀਆਂ ਦੀ ਪੱਕੀ ਬੰਦੀ, ਪੀਣ ਵਾਲੇ ਸਾਫ਼ ਪਾਣੀ ਅਤੇ ਸਟਰੀਟ ਲਾਈਟਾਂ ਵਰਗੇ ਕੰਮਾਂ ਲਈ ਗ੍ਰਾਂਟਾਂ ਦੀ ਵੰਡ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਨਸ਼ਿਆਂ ਵਰਗੀ ਭੈੜੀ ਅਲਾਮਤ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਸਤਨਾਮ ਜਲਾਲਪੁਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿਚ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਹੋ ਕੇ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਕਾਰਜਾਂ ਨਾਲ ਜੋੜਨ ਲਈ ਪਿੰਡ ਪੱਧਰ ਤੇ ਖੇਡ ਕਲੱਬਾਂ ਤੇ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ। ਇਸ ਲੋਕ ਮਿਲਣੀ ਪ੍ਰੋਗਰਾਮ ਵਿਚ ਪਿੰਡ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿਨ੍ਹਾਂ ਵਿਚ ਸਾਬਕਾ ਸਰਪੰਚ ਓਂਕਾਰ, ਰਾਮ ਸਰੂਪ, ਜਗਦੀਸ਼ ਨੰਬਰਦਾਰ, ਕੇਸਰ ਮੀਲੂ, ਕੁੰਦਨ ਲਾਲ, ਇਕਬਾਲ ਕ੍ਰਿਸ਼ਨ ਮੀਲੂ, ਜਸਪਾਲ, ਬਲਵੰਤ ਰਾਏ, ਐਡਵੋਕੇਟ ਸਰਬਜੀਤ ਸਿੰਘ, ਭਾਰਤ ਭੂਸ਼ਣ, ਅਮਰਜੀਤ, ਤਿਲਕਰਾਜ, ਕੁਲਦੀਪ ਮੀਲੂ, ਕੁੰਦਨ ਲਾਲ ਠੇਕੇਦਾਰ, ਮਹਿੰਦਰ ਕਿਸਾਣਾ, ਹੁਸਨ ਲਾਲ, ਗੁਰਬਚਨ ਰਾਮ, ਪੱਪੂ ਵਜਾੜ, ਅਸ਼ਵਨੀ ਰਾਜੂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਨੌਜਵਾਨ ਹਾਜ਼ਰ ਸਨ।