ਅੰਮ੍ਰਿਤਸਰ ਸਿਫ਼ਤੀ ਦਾ ਘਰ ਵਿਸ਼ੇ 'ਤੇ ਲੈਕਚਰ ਕਰਵਾਇਆ ਅੰਮ੍ਰਿਤਸਰ ਸਿਫ਼ਤੀ ਦਾ ਘਰ ਵਿਸ਼ੇ 'ਤੇ ਲੈਕਚਰ ਕਰਵਾਇਆ
Publish Date: Fri, 30 Oct 2026 04:04 PM (IST)
Updated Date: Fri, 30 Oct 2026 04:07 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਹਦਾਇਤਾਂ ਅਤੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀ 450 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਅੰਮ੍ਰਿਤਸਰ ਸਿਫ਼ਤੀ ਦਾ ਘਰ “ਵਿਸ਼ੇ ਤੇ ਪ੍ਰੋ. ਅਵਤਾਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ। ਪ੍ਰਿੰ. ਮਨਜੀਤ ਸਿੰਘ ਨੇ ਉਨ੍ਹਾਂ ਨੂੰ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਕਾਲਜ ਪਹੁੰਚਣ ਤੇ ਜੀ ਆਇਆਂ ਆਖਿਆ। ਪ੍ਰੋ. ਅਵਤਾਰ ਸਿੰਘ ਨੇ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ, ਮਿਥਿਹਾਸਿਕ ਅਤੇ ਧਾਰਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਇਤਿਹਾਸ, ਮਿਥਿਹਾਸ ਅਤੇ ਅਹਿਸਾਸ ਦੇ ਵੱਖ-ਵੱਖ ਪਹਿਲੂਆਂ ਨਾਲ ਸਾਂਝ ਪੁਆਉਂਦਿਆ ਦੱਸਿਆ ਕਿ ਅੰਮ੍ਰਿਤਸਰ ਇਤਿਹਾਸ ਅਤੇ ਵਿਰਾਸਤ ਦਾ ਇੱਕ ਅਜਿਹਾ ਮਹੱਤਵ ਪੂਰਨ ਕੇਂਦਰ ਹੈ, ਜੋ ਸਭ ਧਰਮਾਂ ਦਾ ਸਾਂਝਾ ਧਾਰਮਿਕ ਸਥਾਨ ਹੈ। ਉਨ੍ਹਾਂ ਅੰਮ੍ਰਿਤਸਰ ਦੇ ਮਿਥਿਹਾਸਿਕ ਪੱਖ ਬਾਰੇ ਡੂੰਘੀ ਜਾਣਕਾਰੀ ਸਾਂਝੀ ਕਰਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਦੇ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਜਾਗਰੂਕ ਕਰਨਾ ਸੀ। ਅੰਤ ਵਿਚ ਪ੍ਰਿੰ. ਸਕੂਲ ਪਰਮਜੀਤ ਕੌਰ ਵੱਲੋਂ ਆਏ ਹੋਏ ਬੁਲਾਰੇ ਦਾ ਕੀਮਤੀ ਵਿਚਾਰਾਂ ਨਾਲ ਸਾਂਝ ਪਵਾਉਣ ਲਈ ਧੰਨਵਾਦ ਕੀਤਾ। ਡਾ. ਨਿਰਦੋਸ਼ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਾਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।