10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਤੇ ਔਰਤ ਕਾਬੂ
30 ਨਸੀਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਤੇ ਔਰਤ ਕਾਬੂ
Publish Date: Sat, 21 Feb 2026 07:12 PM (IST)
Updated Date: Sun, 22 Feb 2026 04:13 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਅਤੇ ਔਰਤ ਨੂੰ 30 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੰਗਾ ਤੋਂ ਪਿੰਡ ਖਟਕੜ ਕਲਾਂ ਦੇ ਥਾਂਦੀਆਂ ਮੌੜ ਤੇ ਨਾਕਾਬੰਦੀ ਕੀਤੀ ਹੋਈ ਸੀ। ਮੇਨ ਰੋਡ ਤਰਫੋਂ ਖਟਕੜ ਕਲਾਂ ਪਿੰਡ ਸਾਈਡ ਨੂੰ ਇੱਕ ਮੋਟਰ ਸਾਈਕਲ ਮੁੜਿਆ, ਜਿਸ ਨੂੰ ਇੱਕ ਨੌਜਵਾਨ ਚਲਾ ਰਿਹਾ ਸੀ, ਜਿਸ ਦੇ ਪਿੱਛੇ ਇੱਕ ਔਰਤ ਬੈਠੀ ਸੀ। ਉਕਤ ਨੌਜਵਾਨ ਨੇ ਪੁਲਿਸ ਪਾਰਟੀ ਦੀ ਨਾਕਾਬੰਦੀ ਨੂੰ ਦੇਖ ਕੇ ਘਬਰਾ ਕੇ ਮੋਟਰ ਸਾਈਕਲ ਦੇ ਹੈਂਡਲ ਨਾਲ ਟੰਗਿਆ ਕਾਲੇ ਰੰਗ ਦਾ ਵਜਨਦਾਰ ਮੋਮੀ ਲਿਫਾਫਾ ਜਮੀਨ ਤੇ ਸੁੱਟ ਦਿੱਤਾ ਅਤੇ ਮੋਟਰਸਾਈਕਲ ਨੂੰ ਪਿੱਛੇ ਨੂੰ ਭਜਾਉਣ ਲਈ ਮੋੜਿਆ, ਜੋ ਮੋਟਰਸਾਈਕਲ ਯਕਦਮ ਵੱਧ ਰੇਸ ਦੇਣ ਕਾਰਨ ਜ਼ਮੀਨ ’ਤੇ ਡਿੱਗ ਪਿਆ ਅਤੇ ਨੌਜਵਾਨ ਅਤੇ ਔਰਤ ਨੂੰ ਭੱਜਣ ਲੱਗਿਆ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਂ ਦਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਜੀਂਦੋਆਲ ਅਤੇ ਔਰਤ ਨੇ ਆਪਣਾ ਨਾਮ ਮਨੀਸ਼ਾ ਰਾਣੀ ਪਤਨੀ ਮੁਕੇਸ਼ ਕੁਮਾਰ ਵਾਸੀ ਪਿੰਡ ਖਟਕੜ ਕਲਾਂ ਦੱਸਿਆ, ਜਿਨ੍ਹਾਂ ਪਾਸੋਂ ਬਰਾਮਦ ਲਿਫਾਫੇ ਵਿੱਚੋਂ 30 ਨਸ਼ੇ ਵਾਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਕਥਿਤ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।