ਸ਼ਹੀਦ ਬੱਬਰ ਕਰਮ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਸਮਾਗਮ ਕਰਵਾਇਆ ਸ਼ਹੀਦ ਬੱਬਰ ਕਰਮ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਸਮਾਗਮ ਕਰਵਾਇਆ
Publish Date: Tue, 01 Sep 2026 07:35 PM (IST)
Updated Date: Tue, 01 Sep 2026 07:43 PM (IST)
- ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਗੁਰਇਕਬਾਲ ਕੌਰ, ਸੁਖਦੀਪ ਸਿੰਘ ਸ਼ੁਕਾਰ, ਜਥੇ. ਮਹਿੰਦਰ ਸਿੰਘ ਹੁਸੈਨਪੁਰੀ ਵੱਲੋਂ ਸ਼ਰਧਾਂਜਲੀ ਭੇਟ ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ ਜਾਡਲਾ : ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੱਬਰ ਅਕਾਲੀ ਲਹਿਰ ਦੇ ਨਾਇਕ ਅਤੇ ਬਬੇਲੀ ਸਾਕੇ ਦੇ ਅਮਰ ਸ਼ਹੀਦ ਬੱਬਰ ਕਰਮ ਸਿੰਘ ਐਡੀਟਰ ਦੌਲਤਪੁਰੀ ਅਤੇ ਉਨ੍ਹਾਂ ਦੇ ਸਾਥੀਆਂ ਬੱਬਰ ਉਦੈ ਸਿੰਘ ਰਾਮਗੜ੍ਹ ਝੁੰਗੀਆਂ, ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ, ਬੱਬਰ ਬਿਸ਼ਨ ਸਿੰਘ ਮਾਂਗਟ ਅਤੇ ਸਮੁੱਚੀ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ ਕਰਵਾਇਆ ਗਿਆ। ਇਹ ਸਮਾਗਮ ਬੱਬਰ ਕਰਮ ਸਿੰਘ ਯਾਦਗਾਰੀ ਟਰੱਸਟ ਦੌਲਤਪੁਰ ਵੱਲੋਂ ਐੱਨਆਰਆਈ ਵੀਰਾਂ, ਇਲਾਕਾ ਵਾਸੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਅਤੇ ਢਾਡੀ ਜਥੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਐੱਮਡੀ ਜਸਪਾਲ ਸਿੰਘ ਜਾਡਲੀ, ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਟਰੱਸਟੀ ਜੋਗਾ ਸਿੰਘ ਥਾਂਦੀ ਸਮੇਤ ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ, ਸਾਬਕਾ ਵਿਧਾਇਕ ਗੁਰਇਕਬਾਲ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਜਥੇ. ਮਹਿੰਦਰ ਸਿੰਘ ਹੁਸੈਨਪੁਰੀ ਮੈਂਬਰ ਐੱਸਜੀਪੀਸੀ ਅਤੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਸਮੇਤ ਹੋਰਨਾਂ ਇਲਾਕਾ ਵਾਸੀਆਂ ਅਤੇ ਸਮਾਜਿਕ ਅਤੇ ਰਾਜਨੀਤਕ ਬੁਲਾਰਿਆਂ ਬੱਬਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਟਰੱਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਐਮਡੀ ਜਸਪਾਲ ਸਿੰਘ ਜਾਡਲੀ, ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਟਰੱਸਟੀ ਜੋਗਾ ਸਿੰਘ ਥਾਂਦੀ, ਹਰਜਸਵਿੰਦਰ ਪਾਲ ਸਿੰਘ ਸੋਢੀ, ਸੀਨੀਅਰ ਵਾਇਸ ਪ੍ਰਧਾਨ ਰਾਜਿੰਦਰ ਸਿੰਘ ਪਾਵਨ, ਸਕੱਤਰ ਚੇਤਨਜੀਤ ਸਿੰਘ ਥਾਂਦੀ, ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ, ਪ੍ਰਿੰਸੀਪਲ ਰਾਜ ਰਾਣੀ, ਵਾਇਸ ਪ੍ਰਿੰਸੀਪਲ ਰਮਨ ਭਾਟੀਆ ਵੱਲੋਂ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਤੋਂ ਪਹਿਲਾ ਕਰਵਾਏ ਧਾਰਮਿਕ ਅਤੇ ਵਿੱਦਿਅਕ ਮੁਕਾਬਲੇ ਕਰਵਾਏ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕੀਰਤਨ ਮੁਕਾਬਲੇ, ਕੁਇਜ਼ ਮੁਕਾਬਲੇ, ਭਾਸ਼ਣ ਮੁਕਾਬਲੇ, ਦਸਤਾਰ ਮੁਕਾਬਲੇ, ਪੇਂਟਿੰਗ ਮੁਕਾਬਲੇ ’ਚ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ ਵਾਲਿਆਂ ਵੱਲੋਂ ਬੱਬਰ ਸ਼ਹੀਦਾਂ ਦੀਆਂ ਵਾਰਾਂ ਦੀ ਆਡੀਓ ਵੀਡੀਓ ਰਿਲੀਜ਼ ਕੀਤੀ ਗਈ। ਇਸ ਸਮਾਗਮ ਵਿਚ ਵਿਸ਼ੇਸ਼ ਸਹਿਯੋਗ ਨਰਿੰਦਰ ਸਿੰਘ ਥਾਂਦੀ ਪੁੱਤਰ ਸਤਦੇਵ ਸਿੰਘ ਥਾਂਦੀ ਪ੍ਰਧਾਨ ਗੁਰਦੁਆਰਾ ਵੈਸਟ ਸੈਕਰਾਮੈਂਟੋ ਕੈਲੇਫੋਰਨੀਆ ਯੂਐੱਸਏ ਵੱਲੋਂ ਦੇਣ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਵਿਚ ਕੀਰਤਨੀ ਅਤੇ ਢਾਡੀ ਜਥੇ ਨੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ। ਇਸੇ ਤਰ੍ਹਾਂ ਪਿੰਡ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ।