- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਪੂ ਅਨੰਤ ਰਾਮ ਭਾਟੀਆ ਦੀ ਯਾਦ ਵਿਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪਿੰਡ ਕਰੀਮਪੁਰ ਧਿਆਨੀ ਵਿਖੇ ਧੰਨ ਧੰਨ ਬਾਪੂ ਅਨੰਤ ਰਾਮ ਭਾਟੀਆ ਦੀ 20ਵੀਂ ਬਰਸੀ 20 ਸਤੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ਦੇ ਸਬੰਧ ਵਿਚ ਦਰਸ਼ਨ ਲਾਲ ਬਿੱਲੂ ਦੀ ਅਗਵਾਈ ਹੇਠ ਨਵਾਂਸ਼ਹਿਰ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ। ਕੈਂਪ ਦੌਰਾਨ ਨੌਜਵਾਨਾਂ ਸਮੇਤ ਪਿੰਡ ਵਾਸੀਆਂ ਅਤੇ ਸੰਗਤ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਖੂਨਦਾਨ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਦਰਬਾਰ ਸੋਹਣੀ ਸੱਚੀ ਸਰਕਾਰ, ਸਮੂਹ ਸੰਗਤ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਕਰਵਾਇਆ ਜਾਂਦਾ ਹੈ। ਪ੍ਰਬੰਧਕਾਂ ਨੇ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਸ ਤੋਂ ਵੱਡਾ ਉਪਰਾਲਾ ਕੋਈ ਨਹੀਂ। ਕਿਸੇ ਲੋੜਵੰਦ ਮਰੀਜ਼ ਨੂੰ ਸਮੇਂ ਸਿਰ ਮਿਲਿਆ ਖ਼ੂਨ ਉਸ ਦੀ ਜ਼ਿੰਦਗੀ ਬਚਾਉਣ ਵਿਚ ਮਹੱਤਵਪੂਰਨ ਸਹਾਇਤਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਅਤੇ ਸੰਗਤ ਵੱਲੋਂ ਹਰ ਸਾਲ ਬਾਪੂ ਅਨੰਤ ਰਾਮ ਭਾਟੀਆ ਦੀ ਬਰਸੀ ਮੌਕੇ ਕਰਵਾਏ ਜਾਂਦੇ ਇਸ ਕੈਂਪ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਪੂ ਅਨੰਤ ਰਾਮ ਭਾਟੀਆ ਦੀ 20ਵੀਂ ਬਰਸੀ 20 ਸਤੰਬਰ, ਐਤਵਾਰ ਨੂੰ ਸ਼ਰਧਾ ਨਾਲ ਮਨਾਈ ਜਾਵੇਗੀ। ਇਸ ਮੌਕੇ ਸ਼ਾਮ 4 ਵਜੇ ਚਾਦਰ ਚੜ੍ਹਾਉਣ ਦੀ ਰਸਮ ਸੋਹਣੀ ਸੱਚੀ ਸਰਕਾਰ ਬਾਬੂ ਜਗਦੀਸ਼, ਜਲੰਧਰ ਲੰਮਾ ਪਿੰਡ ਵਾਲੇ, ਆਪਣੇ ਕਰ ਕਮਲਾਂ ਨਾਲ ਨਿਭਾਉਣਗੇ। ਸਮਾਗਮ ਦੌਰਾਨ ਸੰਗਤ ਲਈ ਅਤੁੱਟ ਲੰਗਰ ਵੀ ਵਰਤਾਇਆ। ਪ੍ਰਬੰਧਕਾਂ ਨੇ ਸਮੂਹ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਬਰਸੀ ਸਮਾਗਮ ਵਿਚ ਪਹੁੰਚ ਕੇ ਬਾਪੂ ਅਨੰਤ ਰਾਮ ਭਾਟੀਆ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੀ ਅਪੀਲ ਕੀਤੀ।