ਕਿਸਾਨਾਂ ਮਜ਼ਦੂਰਾਂ ਤੇ ਵਪਾਰੀਆਂ ਦੀਆਂ ਮੰਗਾਂ ‘ਕਿਸਾਨ ਮਹਾ-ਪੰਚਾਇਤ’ ਹੋਈ
ਕਿਸਾਨਾਂ ਮਜ਼ਦੂਰਾਂ ਤੇ ਵਪਾਰੀਆਂ ਦੀਆਂ ਮੰਗਾਂ ਸੰਬੰਧੀ ਵਿਸ਼ਾਲ 'ਕਿਸਾਨ ਮਹਾਂ ਪੰਚਾਇਤ' ਹੋਈ
Publish Date: Thu, 19 Feb 2026 05:38 PM (IST)
Updated Date: Fri, 20 Feb 2026 04:07 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਇੱਕ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਦਾ ਸਫਲ ਆਯੋਜਨ ਕੀਤਾ। ਜਿਸ ਵਿਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਮਹਾਂ ਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਅਹਿਮ ਮੁੱਦਿਆਂ ਤੇ ਡੂੰਘੀ ਵਿਚਾਰ ਚਰਚਾ ਕੀਤੀ ਅਤੇ ਸਰਕਾਰਾਂ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੇ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਬਾਰੇ ਵਿਸਥਾਰਪੂਰਵਕ ਸੰਵਾਦ।ਪੰਜਾਬ ਵਿਚ ਨਕਲੀ ਦੁੱਧ ਦੀ ਵਧ ਰਹੀ ਸਮੱਸਿਆ ਅਤੇ ਇਸਦੇ ਪੱਕੇ ਹੱਲ ਤੇ ਜ਼ੋਰ ਦਿੱਤਾ ਅਤੇ ਮਨਰੇਗਾ (ਨਰੇਗਾ) ਦਾ ਕੰਮ ਬੰਦ ਹੋਣ ਦੇ ਵਿਰੋਧ ਵਿਚ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਸਿਰ ਚੜ੍ਹੇ ਸਹਿਕਾਰੀ ਸੁਸਾਇਟੀਆਂ ਅਤੇ ਬੈਂਕ ਲਿਮਟਾਂ ਦੇ ਕਰਜ਼ੇ ਦੀ ਮੁਆਫੀ ਬਾਰੇ ਚਰਚਾ ਤੇ ਯੂਰੀਆ ਖਾਦ ਦੇ ਥੈਲੇ ਦਾ ਵਜ਼ਨ ਘਟਾਉਣ ਅਤੇ ਇਸਦੀ ਉਪਲੱਬਧਤਾ ਸੀਮਿਤ ਕਰਨ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ।ਤੇ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਚਿੱਪ ਵਾਲੇ ਮੀਟਰ ਲਾਉਣ ਤੇ ਮੁਕੰਮਲ ਰੋਕ ਲਾਉਣ ਦੀ ਮੰਗ ਕੀਤੀ। ਪ੍ਰਬੰਧਕਾਂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਤੇ ਆਏ ਲੋਕਾਂ ਲਈ ਚਾਹ, ਪਾਣੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਣਜੀਤ ਸਿੰਘ, ਹਰਜੀਤ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ, ਬੁੱਧ ਸਿੰਘ, ਬਲਵੀਰ ਸਿੰਘ, ਜਸਪਾਲ ਸਿੰਘ, ਹਰਜੀਤ ਸਿੰਘ, ਅਮਰੀਕ ਸਿੰਘ ਸੰਧਵਾਂ, ਅਮਰਜੀਤ ਸਿੰਘ ਸੈਦਪੁਰ, ਜਸਵੀਰ ਸਿੰਘ, ਮਲਕੀਤ ਸਿੰਘ, ਤਰਸੇਮ ਲਾਲ ਸਰਪੰਚ, ਸੁਰਜੀਤ ਸਿੰਘ, ਅਮਰਜੀਤ ਜੀਂਦੋਵਾਲ, ਕੇਵਲ ਖਟਕੜ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ, ਦਲਵਿੰਦਰ ਸਿੰਘ, ਹਰਮਿੰਦਰ ਸਿੰਘ ਲੱਕੀ, ਮਹਿੰਦਰ ਸਿੰਘ, ਗੁਰਦੀਪ ਸਿੰਘ ਕਰਨਾਣਾ, ਸੋਢੀ ਸੰਧਵਾ, ਜੋਤੀ ਖਟਕੜ, ਮੋਹਣ ਸਿੰਘ, ਤਲਵਿੰਦਰ ਸਿੰਘ ਖਟਕੜ, ਮਨਦੀਪ ਸਿੰਘ ਗੋਬਿੰਦਪੁਰ, ਪਰਮਜੀਤ ਸਿੰਘ ਪੰਮਾ, ਰਣਧੀਰ ਸਿੰਘ, ਰਣਬੀਰ ਸਿੰਘ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ।