- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਗਾ ਵਿਚ ਨਸ਼ਾ ਮੁਕਤੀ ਮੋਰਚਾ ਦੀ ਮੀਟਿੰਗ ਹੋਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਨਸ਼ਾ ਮੁਕਤੀ ਮੋਰਚਾ ਦੀ ਮਹੱਤਵਪੂਰਨ ਮੀਟਿੰਗ ਬੰਗਾ ਬੀਡੀਪੀਓ ਦਫ਼ਤਰ ਵਿਖੇ ਹੋਈ। ਬੰਗਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਤਹਿਸੀਲਦਾਰ ਸਰਵੇਸ਼ ਰਾਜਨ ਸ਼ਰਮਾ, ਡੀਐੱਸਪੀ ਬੰਗਾ ਹਰਜੀਤ ਸਿੰਘ ਰੰਧਾਵਾ, ਮੋਨਿਕਾ ਵਾਲੀਆ ਪ੍ਰਧਾਨ ਨਗਰ ਕੌਂਸਲ ਬੰਗਾ, ਸੋਹਨ ਲਾਲ ਢਾਂਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨਦੀਪ ਸਿੱਧੂ ਸੰਗਠਨ ਇੰਚਾਰਜ ਆਪ ਅਤੇ ਹੋਰ ਪਤਵੰਤੇ ਮੌਜੂਦ ਸਨ। ਬੀਡੀਪੀਓ ਬੰਗਾ ਆਦੇਸ਼ ਕੁਮਾਰ ਨੇ ਸਾਰਿਆਂ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ। ਮੀਟਿੰਗ ਵਿਚ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ, ਪਿੰਡ ਦੇ ਸਰਪੰਚ ਅਤੇ ਕੌਂਸਲਰ ਵੀ ਸ਼ਾਮਲ ਹੋਏ। ਮੁੱਖ ਮਹਿਮਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਨਸ਼ਿਆਂ ਤੇ ਕਾਬੂ ਪਾਉਣਾ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਹਲਕੇ ਵਿਚ ਕੋਈ ਵੀ ਵੱਡਾ ਨਸ਼ਾ ਤਸਕਰ ਨਹੀਂ ਹੈ। ਕਿਉਂਕਿ ਮੁੱਖ ਨਸ਼ਾ ਤਸਕਰ ਜਾਂ ਤਾਂ ਇਲਾਕੇ ਤੋਂ ਭੱਜ ਗਏ ਹਨ ਜਾਂ ਜੇਲ੍ਹਾਂ ’ਚ ਬੰਦ ਹਨ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ 551 ਦਿਨਾਂ ਵਿਚ 76,982 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਹੈ।