- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ ਹੋਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਭਾਜਪਾ-ਆਰਐੱਸਐੱਸ ਦੇ ਫਾਸ਼ੀਵਾਦ ਵਿਰੁੱਧ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਪਿੰਡ ਪੱਲੀਆਂ ਖੁਰਦ ਵਿਖੇ ਮੀਟਿੰਗ ਕੀਤੀ। ਕਮਲਜੀਤ ਸਨਾਵਾ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦਾ ਸੰਵਿਧਾਨ ਅਤੇ ਜਮਹੂਰੀਅਤ ਖ਼ਤਮ ਕਰ ਕੇ ਦੇਸ਼ ਵਿਚ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ। ਇਸ ਲਈ ਸਰਕਾਰੀ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਨਿੱਤ ਕਾਲੇ ਕਾਨੂੰਨ ਘੜੇ ਜਾ ਰਹੇ ਹਨ, ਵਿਰੋਧੀਆਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ, ਇੱਥੋਂ ਤੱਕ ਕਿ ਸੰਸਦ ਦੀ ਮਰਿਆਦਾ ਨੂੰ ਖੁਦ ਹੀ ਤਾਰ-ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਪਿੰਡਾਂ ਵਿਚ ਰੈਲੀਆਂ, ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗੋ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਮੋਗਾ ਰੈਲੀ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਛਿੰਦਾ ਸਨਾਵਾ, ਸਤਨਾਮ ਲਾਡੀ ਕੋਟ ਰਾਂਝਾ, ਸੁਰਿੰਦਰ ਸਿੰਘ ਮੀਰਪੁਰੀ, ਗੁਰਨਾਮ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ।