ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੰਗ-ਪੱਤਰ ਸੌਂਪਿਆ
ਨਵਾਂਸ਼ਹਿਰ ’ਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ
Publish Date: Sat, 14 Mar 2026 05:17 PM (IST)
Updated Date: Sun, 15 Mar 2026 04:07 AM (IST)
ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਬਲਾਕ ਨਵਾਂਸ਼ਹਿਰ ਅਤੇ ਬਲਾਚੌਰ ਵਿਖੇ ਬਲਾਕ ਸੰਮਤੀ ਦੀਆਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਵਿਚ ਕੀਤੀ ਜਾ ਰਹੀ ਦੇਰੀ ਦੇ ਵਿਰੋਧ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪੰਜਾਬ ਦੇ ਕਈ ਸ਼ਹਿਰਾਂ ਵਿਚ ਇਹ ਚੋਣਾਂ ਪੁਰੀਆਂ ਹੋ ਚੁੱਕੀਆਂ ਹਨ ਪਰ ਨਵਾਂਸ਼ਹਿਰ ਅਤੇ ਬਲਾਚੌਰ ਚ ਇਸ ਨੂੰ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਕ ਪ੍ਰਣਾਲੀ ਨੂੰ ਵਾਰ ਵਾਰ ਰੋਕਣਾ ਲੋਕਤੰਤਰ ਦੀ ਆਤਮਾ ਦਾ ਖਿਲਾਫ਼ ਹੈ। ਅਸੀਂ ਹਮੇਸ਼ਾ ਲੋਕਤੰਤਰ ਦੀ ਇੱਜਤ, ਇਨਸਾਫ ਅਤੇ ਲੋਕਾਂ ਦੇ ਹੱਕਾਂ ਲਈ ਡੱਟ ਕੇ ਖੜ੍ਹੇ ਰਹਾਂਗੇ। ਇਸ ਮੌਕੇ ਡੀਸੀ ਗੁਲਪ੍ਰੀਤ ਸਿੰਘ ਔਲਖ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। ਜਿਸ ਰਾਹੀਂ ਬੇਨਤੀ ਕੀਤੀ ਗਈ ਕਿ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇ ਤਾਂ ਜੋ ਲੋਕਾਂ ਦਾ ਵਿਸ਼ਵਾਸ ਅਤੇ ਭਰੋਸਾ ਬਣਿਆ ਰਹਿ ਸਕੇ।