- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਰੋਜ਼ਾ ਸਾਇੰਸ ਕੈਂਪ ਲਗਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਆਰੀਆ ਕਾਲਜ ਵਿਖੇ ਡੀਐੱਸਟੀ ਦੁਆਰਾ ਸਪਾਂਸਰਡ ਵਿਗਿਆਨ ਜਯੋਤੀ ਪ੍ਰੋਗਰਾਮ ਦੇ ਅੰਤਰਗਤ ਇੱਕ ਰੋਜ਼ਾ ਸਾਇੰਸ ਕੈਂਪ ਲਗਾਇਆ। ਜਿਸ ਵਿਚ ਪੀਐੱਮ ਸ਼੍ਰੀ ਜਵਾਹਰ ਨਵੋਦਿਆ ਪੋਜੇਵਾਲ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਅਤੇ ਆਦਰਸ਼ ਸਕੂਲ ਨਵਾਂਗਰਾਂ ਤੋਂ 40 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਪੀਐੱਮ ਸ਼੍ਰੀ ਜਵਾਹਰ ਨਵੋਦਿਆ ਦੇ ਪ੍ਰਿੰ. ਰਵਿੰਦਰ ਕੁਮਾਰ ਅਤੇ ਵਾਈਸ ਪ੍ਰਿੰ. ਸਮੀਮ ਅੰਸਾਰੀ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਨਾਲੇਜ ਸੈਂਟਰ ਜਵਾਹਰ ਨਵੋਦਿਆ ਪੋਜੇਵਾਲ ਹੈ ਜਿਸ ਦਾ ਉਦੇਸ਼ ਵੱਖ-ਵੱਖ ਸਕੂਲਾਂ ਦੀਆਂ ਗਿਆਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਾਇੰਸ, ਇੰਜੀਨੀਅਰਿੰਗ, ਮੈਥਮੈਟਿਕਸ ਅਤੇ ਟੈਕਨੋਲੌਜੀ ਬਾਰੇ ਵਿਸਥਾਰ ਪੂਰਵਕ ਗਿਆਨ ਦਿੰਦੇ ਹੋਏ, ਇਨ੍ਹਾਂ ਵਿਚ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਵਿਕਸਿਤ ਕਰਨਾ ਹੈ। ਪ੍ਰਿੰ. ਡਾ. ਪੁਨੀਤ ਅਨੇਜਾ ਨੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਅਜਿਹੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ। ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ. ਮਨੀਸ਼ ਮਾਨਿਕ ਨੇ ਦੱਸਿਆ ਕਿ ਕਿਵੇਂ ਕੈਮਿਸਟਰੀ ਸਾਡੀ ਰੋਜਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਵਿਗਿਆਨ ਦੀ ਦੁਨੀਆਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਲਈ ਕੈਮਿਸਟਰੀ ਦਾ ਬੇਸਿਕ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਟਮ, ਐਲੀਮੈਂਟ, ਕੰਪਾਊਂਡ ਅਤੇ ਕੈਮੀਕਲ ਰਿਐਕਸ਼ਨ ਬਾਰੇ ਵਿਸਥਾਰਪੂਰਵਕ ਦੱਸਦੇ ਹੋਏ ਪ੍ਰੈਕਟੀਕਲ ਦੁਆਰਾ ਸਮਝਾਇਆ। ਟੈਕਨੋਲੋਜੀ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਵਿਭਾਗ ਦੇ ਪ੍ਰੋ. ਅੰਮ੍ਰਿਤ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ। ਸੋਸ਼ਲ ਮੀਡੀਆ