ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਅੱਜ ਤੋੰ ਲੱਗੇਗਾ ਪੈਨਸ਼ਨਰ ਸੇਵਾ ਮੇਲਾ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਅੱਜ ਤੋੰ ਲੱਗੇਗਾ ਪੈਨਸ਼ਨਰ ਸੇਵਾ ਮੇਲਾ
Publish Date: Wed, 18 Nov 2026 07:29 PM (IST)
Updated Date: Wed, 18 Nov 2026 07:30 PM (IST)
ਰਮੇਸ਼ ਸ਼ਰਮਾ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਖ਼ਜ਼ਾਨਾ ਤੇ ਲੇਖਾ ਸ਼ਾਖਾ) ਵੱਲੋਂ ਰਾਜ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।।ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਲਾਗੂ ਕੀਤੇ ਗਏ ਪੈਨਸ਼ਨ ਸੇਵਾ ਪੋਰਟਲ (ਜਿਸ ਵਿੱਚ ਮਹੀਨਾਵਾਰ ਪੈਨਸ਼ਨ ਅਕਾਊਂਟਿੰਗ, ਈ-ਪੀ.ਪੀ.ਓ., ਸ਼ਿਕਾਇਤ ਨਿਵਾਰਨ ਅਤੇ ਜੀਵਨ ਪ੍ਰਮਾਣ ਪੱਤਰ ਦੀ ਇੰਟੀਗ੍ਰੇਸ਼ਨ ਵਰਗੀਆਂ ਸੁਵਿਧਾਵਾਂ ਉਪਲਬਧ ਹਨ) ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈੰਪ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਨਵਾਂਸ਼ਹਿਰ, ਸਬ ਖਜਾਨਾ ਦਫਤਰ ਬੰਗਾ ਅਤੇ ਬਲਾਚੌਰ ਵਿਖੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ 31 ਦਸੰਬਰ ਤੱਕ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ ਪੱਤਰ ਰਾਹੀਂ) ਅਪਲੋਡ ਕਰਨ ਦੇ ਨਾਲ-ਨਾਲ ਈ ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਇਸ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਲਗਾਏ ਜਾ ਰਹੇ ਇਨ੍ਹਾਂ ਮੇਲਿਆਂ ਦੌਰਾਨ ਖ਼ਜ਼ਾਨਾ ਦਫ਼ਤਰਾਂ ਦੇ ਅਧਿਕਾਰੀ/ਕਰਮਚਾਰੀ ਅਤੇ ਪੈਨਸ਼ਨ ਡਿਸਬਰਸਿੰਗ ਬੈਂਕਾਂ ਦੇ ਨੁਮਾਇੰਦੇ ਲੈਪਟਾਪ ਅਤੇ ਬਾਇਓਮੈਟ੍ਰਿਕ ਮਸ਼ੀਨਾਂ ਸਮੇਤ ਮੌਜੂਦ ਰਹਿਣਗੇ, ਤਾਂ ਜੋ ਮੌਕੇ ਤੇ ਹੀ ਪੈਨਸ਼ਨਰਾਂ ਦੀ ਈ ਕੇਵਾਈਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ। ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਈ-ਕੇਵਾਈਸੀ ਤੇ ਜੀਵਨ ਪ੍ਰਮਾਣ ਪੱਤਰ ਦੀ ਪ੍ਰਕਿਰਿਆ ਕਰਵਾਉਣ। ਉਨ੍ਹਾਂ ਦੱਸਿਆ ਕਿ ਜਿਨਾਂ ਪੈਨਸ਼ਨਰਾਂ ਦੀ ਪਹਿਲਾਂ ਈ-ਕੇਵਾਈਸੀ ਹੋ ਚੁੱਕੀ ਹੈ, ਉਹਨਾਂ ਨੂੰ ਦੁਬਾਰਾ ਈ ਕੇਵਾਈਸੀ ਕਰਵਾਉਣ ਦੀ ਜ਼ਰੂਰਤ ਨਹੀਂ ਹੈ।