3.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਤਸਵੀਰ ਸਮੇਤ---3.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Sat, 04 Apr 2026 03:46 PM (IST)
Updated Date: Sun, 05 Apr 2026 03:59 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ 3.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਦੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਪਿੰਡ ਮਾਹਲ ਖੁਰਦ ਤੋਂ ਹੁੰਦੇ ਹੋਏ ਮੁਹੱਲਾ ਬਾਜੀਗਰ ਬਸਤੀ ਪਿੰਡ ਔੜ ਤੋਂ ਥਾਣਾ ਔੜ ਵੱਲ ਨੂੰ ਜਾ ਰਹੇ ਸੀ। ਜਦੋਂ ਪੁਲਿਸ ਸ਼੍ਰੀ ਗੁਰੁ ਨਾਨਕ ਦੇਵ ਪਾਰਕ ਕਸਬਾ ਔੜ ਨਾਲ ਖੇਤਾਂ ਨੂੰ ਜਾਂਦੇ ਕੱਚੇ ਰਸਤੇ ਰਾਹੀਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਕੇ ਕਾਹਲੀ ਨਾਲ ਆਪਣੇ ਪਹਿਨੇ ਹੋਏ ਗ੍ਰੇਅ ਰੰਗ ਦੇ ਪਜਾਮੇ ਦੀ ਸੱਜੀ ਜੇਬ ਵਿੱਚੋਂ ਆਪਣੇ ਸੱਜੇ ਹੱਥ ਨਾਲ ਸੱਜੀ ਸਾਈਡ ਇੱਕ ਪਾਰਦਰਸ਼ੀ ਲਿਫਾਫਾ ਕੱਢ ਕੇ ਨਜ਼ਦੀਕ ਹੀ ਕੱਚੇ ਰਸਤੇ ਕੋਲ ਸੜਕ ਦੇ ਕਿਨਾਰੇ ਘਾਹ ਫੂਸ ਕੋਲ ਸੁੱਟ ਦਿੱਤੀ ਅਤੇ ਤੇਜ ਕਦਮੀ ਕੱਚੇ ਰਸਤੇ ਨੂੰ ਹੀ ਮੁੜ ਗਿਆ। ਏਐੱਸਆਈ ਸਤਨਾਮ ਸਿੰਘ ਨੇ ਗੱਡੀ ਰੋਕ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨੌਜਵਾਨ ਦਾ ਨਾਮ ਪਤਾ ਪੱਛਿਆ। ਜਿਸਨੇ ਨੇ ਆਪਣਾ ਨਾਮ ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਹਿਰਮਪੁਰ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿੱਚੋਂ 3.50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।