ਨਸ਼ਾ ਕਰਦਾ ਇਕ ਵਿਅਕਤੀ ਕਾਬੂ
ਨਸ਼ਾ ਕਰਦਿਆਂ ਇਕ ਵਿਅਕਤੀ ਕਾਬੂ
Publish Date: Sun, 01 Feb 2026 03:16 PM (IST)
Updated Date: Mon, 02 Feb 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਵਿਖੇ ਦਰਜ਼ ਮਾਮਲੇ ਅਨੁਸਾਰ ਐੱਸਐੱਚਓ ਇੰਸਪੈਕਟਰ ਰਾਜ ਪਰਵਿੰਦਰ ਕੌਰ ਨੇ ਦੱਸਿਆ ਕਿ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਗੜ੍ਹੀ ਮੱਟੋ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਐੱਸਐੱਚਓ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਅੱਡਾ ਪੋਜੇਵਾਲ ਤੋਂ ਹੁੰਦੇ ਹੋਏ ਪਿੰਡ ਕੁੱਲਪੁਰ ਸੜੋਆ ਵੱਲ ਨੂੰ ਜਾ ਰਹੇ ਸੀ ਤਾਂ ਪੀਰਾਂ ਦੀ ਜਗ੍ਹਾ ਤੋਂ ਥੋੜ੍ਹਾ ਅੱਗੇ ਝਾੜੀਆਂ ਲਾਗੇ ਇਕ ਨੌਜਵਾਨ ਸਿਲਵਰ ਦੇ ਪੇਪਰ ਦੀ ਪੰਨੀ ਹੇਠ ਲਾਈਟਰ ਜਲਾ ਕੇ ਨਸ਼ਾ ਕਰਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਸਿਵਲਰ ਪੇਪਰ ਦੀ ਪੰਨੀ, ਲਾਈਟਰ ਅਤੇ 10 ਰੁਪਏ ਦਾ ਕਰੰਸੀ ਨੋਟ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ। ਉਸ ਨੇ ਆਪਣਾ ਨਾਂਅ ਬਲਕਾਰ ਸਿੰਘ ਦੱਸਿਆ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।